Breaking News >> News >> The Tribune


ਪੁਲਵਾਮਾ ’ਚ ਮੁਕਾਬਲੇ ਦੌਰਾਨ ਦੋ ਅਤਿਵਾਦੀ ਹਲਾਕ


Link [2022-05-31 12:46:12]



ਸ੍ਰੀਨਗਰ, 31 ਮਈ

ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਅੱਜ ਸਵੇਰੇ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ ਦੋ ਅਤਿਵਾਦੀ ਮਾਰੇ ਗਏ। ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਖੇਤਰ ਦੇ ਰਾਜਪੋਰਾ 'ਚ ਸੋਮਵਾਰ ਦੇਰ ਰਾਤ ਸੁਰੱਖਿਆ ਬਲਾਂ ਵੱਲੋਂ ਅਤਿਵਾਦ ਵਿਰੋਧੀ ਮੁਹਿੰਮ ਸ਼ੁਰੂ ਕਰਨ ਤੋਂ ਬਾਅਦ ਮੁਕਾਬਲਾ ਸ਼ੁਰੂ ਹੋਇਆ। ਮੁਕਾਬਲੇ 'ਚ ਦੋ ਸਥਾਨਕ ਅਤਿਵਾਦੀ ਮਾਰੇ ਗਏ। ਮੁਕਾਬਲੇ ਵਾਲੀ ਥਾਂ ਤੋਂ ਦੋ ਏਕੇ ਰਾਈਫਲਾਂ ਅਤੇ ਹੋਰ ਸਮੱਗਰੀ ਬਰਾਮਦ ਕੀਤੀ ਗਈ ਹੈ। ਮਾਰੇ ਗਏ ਅਤਿਵਾਦੀਆਂ ਦੀ ਪਛਾਣ ਤਰਾਲ ਦੇ ਸ਼ਾਹਿਦ ਰਾਥਰ ਅਤੇ ਸ਼ੋਪੀਆਂ ਦੇ ਉਮਰ ਯੂਸਫ ਵਜੋਂ ਹੋਈ ਹੈ।



Most Read

2024-09-20 03:51:40