Breaking News >> News >> The Tribune


ਮੰਕੀਪਾਕਸ: ਕੇਂਦਰੀ ਸਿਹਤ ਮੰਤਰਾਲੇ ਵੱਲੋਂ ਰਾਜਾਂ ਲਈ ਦਿਸ਼ਾ ਨਿਰਦੇਸ਼ ਜਾਰੀ


Link [2022-05-31 19:49:47]



ਨਵੀਂ ਦਿੱਲੀ, 31 ਮਈ

ਕੇਂਦਰੀ ਸਿਹਤ ਮੰਤਰਾਲੇ ਨੇ ਅੱਜ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਮੰਕੀਪਾਕਸ ਦੇ ਪ੍ਰਬੰਧਨ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਸਿਹਤ ਮੰਤਰਾਲੇ ਨੇ ਕਿਹਾ ਕਿ ਛੂਤ ਦੀ ਇਸ ਬਿਮਾਰੀ ਦੌਰਾਨ ਮਰੀਜ਼ ਦੀ 21 ਦਿਨਾਂ ਤਕ ਰੋਜ਼ਾਨਾ ਨਿਗਰਾਨੀ ਕੀਤੀ ਜਾਣੀ ਚਾਹੀਦੀ ਹੈ। ਸਿਹਤ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਭਾਰਤ ਵਿੱਚ ਹਾਲੇ ਮੰਕੀਪਾਕਸ ਦਾ ਇੱਕ ਵੀ ਸ਼ੱਕੀ ਮਰੀਜ਼ ਨਹੀਂ ਮਿਲਿਆ ਪਰ ਫਿਰ ਵੀ ਇਸ ਨੂੰ ਨਜ਼ਰਅੰਦਾਜ਼ ਕਰਨਾ ਜਾਨਲੇਵਾ ਸਾਬਤ ਹੋ ਸਕਦਾ ਹੈ। ਡਾਕਟਰ ਤੇ ਮਾਹਿਰ ਮੰਕੀਪਾਕਸ ਦੀ ਰੋਕਥਾਮ ਅਤੇ ਨਿਯੰਤਰਣ ਲਈ ਟੀਕਾਕਰਨ ਦਾ ਮੁਲਾਂਕਣ ਕਰਨ ਲਈ ਕੰਮ ਕਰ ਰਹੇ ਹਨ।



Most Read

2024-09-20 04:16:09