Breaking News >> News >> The Tribune


ਭਾਜਪਾ ਸੰਸਦ ਮੈਂਬਰ ਵੱਲੋਂ ਗਾਇਕ ਕੇਕੇ ਦੀ ਮੌਤ ਦੀ ਜਾਂਚ ਕੇਂਦਰੀ ਏਜੰਸੀ ਤੋਂ ਕਰਵਾਉਣ ਦੀ ਮੰਗ


Link [2022-06-02 21:59:58]



ਕੋਲਕਾਤਾ, 2 ਜੂਨ

ਬਾਂਕੁਰਾ ਤੋਂ ਭਾਜਪਾ ਸੰਸਦ ਮੈਂਬਰ ਸੌਮਿਤਰਾ ਖਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਪ੍ਰਸਿੱਧ ਪਿੱਠਵਰਤੀ ਗਾਇਕ ਕ੍ਰਿਸ਼ਨਕੁਮਾਰ ਕੁਨਾਥ ਦੀ ਅਚਾਨਕ ਹੋਈ ਮੌਤ ਦੀ ਜਾਂਚ ਕੇਂਦਰੀ ਏਜੰਸੀ ਤੋਂ ਕਰਵਾਉਣ ਦੀ ਮੰਗ ਕੀਤੀ ਹੈ। ਕੇਕੇ ਦਾ ਕੋਲਕਾਤਾ ਵਿੱਚ ਇੱਕ ਪ੍ਰੋਗਰਾਮ ਵਿੱਚ ਪ੍ਰਦਰਸ਼ਨ ਕਰਨ ਮਗਰੋਂ ਮੰਗਲਵਾਰ ਸ਼ਾਮ ਨੂੰ ਦੇਹਾਂਤ ਹੋ ਗਿਆ ਸੀ। ਕੇਕੇ ਦੇ ਦੇਹਾਂਤ ਪਿੱਛਲੇ ਅਸਲ ਕਾਰਨਾਂ ਨੂੰ ਛੁਪਾਉਣ ਦੀ ਸਾਜ਼ਿਸ਼ ਵੱਲ ਇਸ਼ਾਰਾ ਕਰਦਿਆਂ ਖ਼ਾਨ ਨੇ ਸ਼ਾਹ ਨੂੰ ਲਿਖੇ ਆਪਣੇ ਪੱਤਰ ਵਿੱਚ ਸਰਕਾਰੀ ਐੱਸਐੱਸਕੇਐੱਮ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਬੁੱਧਵਾਰ ਦੁਪਹਿਰ ਸਮੇਂ ਤ੍ਰਿਣਮੂਲ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਮੌਜੂਦਗੀ ਦਾ ਵਿਸ਼ੇਸ਼ ਤੌਰ 'ਤੇ ਜ਼ਿਕਰ ਕੀਤਾ ਹੈ, ਜਦੋਂ ਕੇਕੇ ਦੀ ਲਾਸ਼ ਦਾ ਪੋਸਟਮਾਰਟਮ ਕੀਤਾ ਜਾ ਰਿਹਾ ਸੀ। -ਆਈਏਐੱਨਐੱਸ



Most Read

2024-09-20 01:06:16