Breaking News >> News >> The Tribune


ਹਵਾਈ ਅੱਡਿਆਂ ਤੇ ਹਵਾਈ ਜਹਾਜ਼ਾਂ ’ਚ ਮਾਸਕ ਨਾ ਪਹਿਨਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ: ਦਿੱਲੀ ਹਾਈ ਕੋਰਟ


Link [2022-06-04 00:38:46]



ਨਵੀਂ ਦਿੱਲੀ, 3 ਜੂਨ

ਦਿੱਲੀ ਹਾਈ ਕੋਰਟ ਨੇ ਹਵਾਈ ਅੱਡਿਆਂ ਅਤੇ ਹਵਾਈ ਜਹਾਜ਼ਾਂ 'ਤੇ ਮਾਸਕ ਪਹਿਨਣ ਅਤੇ ਹੱਥ ਧੋਣ ਨਾਲ ਸਬੰਧਤ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਯਾਤਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਅਦਾਲਤ ਨੇ ਕਿਹਾ ਕਿ ਕੋਵਿਡ-19 ਮਹਾਮਾਰੀ ਖਤਮ ਨਹੀਂ ਹੋਈ ਹੈ ਅਤੇ ਲਗਾਤਾਰ ਆਪਣਾ ਸਿਰ ਚੁੱਕ ਰਹੀ ਹੈ। ਅਦਾਲਤ ਨੇ ਕਿਹਾ ਕਿ ਕੋਵਿਡ-19 ਦੀ ਰੋਕਥਾਮ ਨਾਲ ਸਬੰਧਤ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਨਾ ਸਿਰਫ਼ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ, ਸਗੋਂ ਉਨ੍ਹਾਂ ਨੂੰ ਜ਼ੁਰਮਾਨਾ ਵੀ ਕੀਤਾ ਜਾਣਾ ਚਾਹੀਦਾ ਹੈ। ਅਦਾਲਤ ਨੇ ਕਿਹਾ ਅਜਿਹੇ ਲੋਕਾਂ ਨੂੰ ਨੋ ਫਾਈ ਦੀ ਸੂਚੀ ਵਿੱਚ ਪਾ ਦੇਣਾ ਚਾਹੀਦਾ ਹੈ।



Most Read

2024-09-20 00:30:20