Breaking News >> News >> The Tribune


ਅਨੰਤਨਾਗ: ਮੁਕਾਬਲੇ ’ਚ ਤਿੰਨ ਜਵਾਨਾਂ ਸਣੇ ਚਾਰ ਜ਼ਖ਼ਮੀ


Link [2022-06-04 00:38:46]



ਸ੍ਰੀਨਗਰ, 3 ਜੂਨ

ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਦਹਿਸ਼ਤਗਰਦਾਂ ਨਾਲ ਮੁਕਾਬਲੇ ਵਿੱਚ 3 ਜਵਾਨ ਅਤੇ ਇਕ ਆਮ ਨਾਗਰਿਕ ਜ਼ਖ਼ਮੀ ਹੋ ਗਿਆ। ਇਹ ਜਾਣਕਾਰੀ ਪੁਲੀਸ ਨੇ ਦਿੱਤੀ ਹੈ। ਪੁਲੀਸ ਦੇ ਇੱਕ ਤਰਜਮਾਨ ਨੇ ਟਵੀਟ ਕੀਤਾ, ''ਅਨੰਤਨਾਗ ਦੇ ਰਾਸ਼ੀਪੋਰਾ 'ਚ ਮੁਕਾਬਲਾ ਸ਼ੁਰੂ ਹੋ ਚੁੱਕਾ ਹੈ। ਪੁਲੀਸ ਤੇ ਸੁਰੱਖਿਆ ਬਲਾਂ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।'' ਇਸ ਟਵੀਟ ਤੋਂ ਤਿੰਨ ਘੰਟੇ ਬਾਅਦ ਅਧਿਕਾਰੀ ਨੇ ਦੱਸਿਆ ਕਿ ਦੋਵੇਂ ਪਾਸਿਓਂ ਹੋਈ ਗੋਲੀਬਾਰੀ ਦੌਰਾਨ ਫੌਜ ਦੇ ਤਿੰਨ ਜਵਾਨ ਅਤੇ ਇੱਕ ਆਮ ਨਾਗਰਿਕ ਜ਼ਖ਼ਮੀ ਹੋ ਗਿਆ। ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਸ੍ਰੀਨਗਰ ਦੇ 92 ਬੇਸ ਹਸਪਤਾਲ ਲਿਜਾਇਆ ਗਿਆ ਹੈ। ਸਾਰਿਆਂ ਦੀ ਹਾਲਤ ਸਥਿਰ ਹੈ। -ਪੀਟੀਆਈ



Most Read

2024-09-20 01:12:02