Breaking News >> News >> The Tribune


ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਨੂੰ ਕਰੋਨਾ


Link [2022-06-04 00:38:46]



ਨਵੀਂ ਦਿੱਲੀ, 3 ਜੂਨ

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਸੰਗਠਨ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਤੋਂ ਬਾਅਦ ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਵੀ ਕਰੋਨਾ ਵਾਇਰਸ ਦੀ ਲਪੇਟ ਵਿੱਚ ਆ ਗਈ ਹੈ। ਪ੍ਰਿਯੰਕਾ ਗਾਂਧੀ ਨੇ ਅੱਜ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ,'ਜਾਂਚ ਵਿੱਚ ਕੋਵਿਡ -19 ਤੋਂ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ। ਵਾਇਰਸ ਦੇ ਹਲਕੇ ਲੱਛਣ ਹਨ। ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮੈਂ ਆਪਣੇ ਆਪ ਨੂੰ ਆਪਣੇ ਘਰ ਵਿੱਚ ਇਕਾਂਤਵਾਸ ਕਰ ਲਿਆ ਹੈ। ਮੇਰੀ ਉਨ੍ਹਾਂ ਸਾਰਿਆਂ ਨੂੰ ਸਾਵਧਾਨ ਰਹਿਣ ਦੀ ਬੇਨਤੀ ਹੈ ਜਿਹੜੇ ਮੇਰੇ ਸੰਪਰਕ ਵਿੱਚ ਸਨ।'



Most Read

2024-09-20 00:37:44