Breaking News >> News >> The Tribune


ਕਸ਼ਮੀਰੀ ਪੰਡਿਤ ਮੁਲਾਜ਼ਮਾਂ ਦੇ ਤਬਾਦਲਿਆਂ ਦੀ ਸੂਚੀ ਲੀਕ


Link [2022-06-05 15:54:16]



ਸ੍ਰੀਨਗਰ: ਕਸ਼ਮੀਰੀ ਪੰਡਿਤ ਮੁਲਾਜ਼ਮਾਂ ਦੇ ਤਬਾਦਲਿਆਂ ਦੀ ਸੂਚੀ ਲੀਕ ਹੋ ਗਈ ਹੈ। ਟਰਾਂਸਫਰ ਸੂਚੀ ਵਟਸਐਪ ਤੇ ਹੋਰ ਕਈ ਸੋਸ਼ਲ ਮੀਡੀਆ ਪਲੈਟਫਾਰਮਾਂ ਉਤੇ ਘੁੰਮ ਰਹੀ ਹੈ। ਸੂਚੀ ਜਨਤਕ ਹੋਣ 'ਤੇ ਭਾਜਪਾ ਨੇ ਸਖ਼ਤ ਇਤਰਾਜ਼ ਜਤਾਇਆ ਹੈ ਤੇ ਇਸ ਲੀਕ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਮੰਗੀ ਹੈ। ਭਾਜਪਾ ਨੇ ਇਸ ਨੂੰ ਸੁਰੱਖਿਆ ਵਿਚ ਸੰਨ੍ਹ ਲੱਗਣ ਦੇ ਬਰਾਬਰ ਕਰਾਰ ਦਿੱਤਾ ਹੈ। ਸੂਚੀ ਮੁਤਾਬਕ ਪ੍ਰਧਾਨ ਮੰਤਰੀ ਮੁੜ ਵਸੇਬਾ ਪੈਕੇਜ ਤਹਿਤ ਨੌਕਰੀ ਕਰ ਰਹੇ 177 ਕਸ਼ਮੀਰੀ ਪੰਡਿਤ ਅਧਿਆਪਕਾਂ ਦਾ ਤਬਾਦਲਾ ਕੀਤਾ ਗਿਆ ਸੀ। ਭਾਜਪਾ ਦੇ ਬੁਲਾਰੇ ਅਲਤਾਫ਼ ਠਾਕੁਰ ਨੇ ਕਿਹਾ ਕਿ ਟਰਾਂਸਫਰ ਸੂਚੀ ਜਨਤਕ ਹੋਣ ਨਾਲ ਹੁਣ ਅਤਿਵਾਦੀਆਂ ਨੂੰ ਸਪੱਸ਼ਟ ਤੌਰ 'ਤੇ ਮੁੜ ਪਤਾ ਲੱਗ ਜਾਵੇਗਾ ਕਿ ਉਹ ਕਿੱਥੇ ਨੌਕਰੀ ਕਰ ਰਹੇ ਹਨ। ਉਨ੍ਹਾਂ ਜੰਮੂ ਕਸ਼ਮੀਰ ਪ੍ਰਸ਼ਾਸਨ ਨੂੰ ਬੇਨਤੀ ਕੀਤੀ ਕਿ ਉਹ ਇਸ ਲੀਕ ਦਾ ਨੋਟਿਸ ਲਏ ਤੇ ਉਨ੍ਹਾਂ ਲੋਕਾਂ ਦੀ ਸ਼ਨਾਖ਼ਤ ਕਰੇ ਜਿਨ੍ਹਾਂ ਇਹ ਸੂਚੀ ਜਨਤਕ ਕੀਤੀ ਹੈ। ਉਨ੍ਹਾਂ ਕਿਹਾ ਕਿ ਕਸ਼ਮੀਰ ਵਿਚ ਚੁਣ ਕੇ ਅਤੇ ਮਿੱਥ ਕੇ ਕੀਤੀਆਂ ਜਾ ਰਹੀਆਂ ਹੱਤਿਆਵਾਂ ਦੇ ਮੱਦੇਨਜ਼ਰ ਇਹ ਬਹੁਤ ਮੰਦਭਾਗਾ ਹੈ। ਭਾਜਪਾ ਆਗੂ ਨੇ ਕਿਹਾ ਕਿ ਇਕ ਪਾਸੇ ਸਰਕਾਰ ਕਸ਼ਮੀਰੀ ਪੰਡਿਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਗੰਭੀਰਤਾ ਨਾਲ ਕਦਮ ਚੁੱਕ ਰਹੀ ਹੈ ਤੇ ਦੂਜੇ ਪਾਸੇ ਅਧਿਕਾਰੀ ਇਸ ਵਿਚ ਅੜਿੱਕਾ ਖੜ੍ਹਾ ਕਰ ਰਹੇ ਹਨ। -ਪੀਟੀਆਈ



Most Read

2024-09-19 19:46:48