Breaking News >> News >> The Tribune


ਜੰਮੂ ਕਸ਼ਮੀਰ ਦੇ ਕੁਲਗਾਮ ’ਚ ਮੁਕਾਬਲੇ ਦੌਰਾਨ ਹਿਜ਼ਬੁਲ ਦਾ ਅਤਿਵਾਦੀ ਮਰਿਆ


Link [2022-06-11 15:34:11]



ਸ੍ਰੀਨਗਰ, 11 ਜੂਨ

ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਅੱਜ ਸਵੇਰੇ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ ਹਿਜ਼ਬੁਲ ਮੁਜਾਹਿਦੀਨ ਦਾ ਅਤਿਵਾਦੀ ਮਾਰਿਆ ਗਿਆ। ਜ਼ਿਲ੍ਹੇ ਦੇ ਖਾਂਦੀਪੋਰਾ ਇਲਾਕੇ 'ਚ ਅਤਿਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਤਲਾਸ਼ੀ ਅਤੇ ਘੇਰਾਬੰਦੀ ਮੁਹਿੰਮ ਚਲਾਈ ਗਈ ਸੀ। ਇਸ ਦੌਰਾਨ ਲੁਕੇ ਅਤਿਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਦਾ ਸੁਰੱਖਿਆ ਬਲਾਂ ਨੇ ਮੂੰਹਤੋੜ ਜਵਾਬ ਦਿੱਤਾ। ਇਸ ਕਾਰਵਾਈ 'ਚ ਇਕ ਅਤਿਵਾਦੀ ਮਾਰਿਆ ਗਿਆ, ਜੋ ਹਿਜ਼ਬੁਲ ਮੁਜਾਹਿਦੀਨ ਦਾ ਮੈਂਬਰ ਸੀ। ਮੁਕਾਬਲਾ ਹਾਲੇ ਜਾਰੀ ਹੈ।



Most Read

2024-09-18 14:59:27