Breaking News >> News >> The Tribune


ਮਮਤਾ ਨੇ ਕਿਹਾ,‘ਭਾਜਪਾ ਦੇ ਪਾਪ ਦਾ ਖ਼ਮਿਆਜ਼ਾ ਆਮ ਲੋਕ ਕਿਉਂ ਭੁਗਤਣ’: ਹਾਵੜਾ ’ਚ ਤਾਜ਼ਾ ਹਿੰਸਾ ਦੌਰਾਨ ਘਰਾਂ ਨੂੰ ਅੱਗ ਲਗਾਈ


Link [2022-06-11 15:34:11]



ਕੋਲਕਾਤਾ, 11 ਜੂਨ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਦਾਅਵਾ ਕੀਤਾ ਹੈ ਕਿ ਹਾਵੜਾ ਜ਼ਿਲ੍ਹੇ ਵਿਚਲੀਆਂ ਹਿੰਸਕ ਘਟਨਾਵਾਂ ਪਿੱਛੇ ਕੁਝ ਸਿਆਸੀ ਪਾਰਟੀਆਂ ਦਾ ਹੱਥ ਹੈ। ਉਨ੍ਹਾਂ ਸੂਬੇ ਵਿੱਚ ਦੰਗੇ ਭੜਕਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦਾ ਵਾਅਦਾ ਕੀਤਾ। ਪੈਗੰਬਰ ਮੁਹੰਮਦ 'ਤੇ ਵਿਵਾਦਤ ਟਿੱਪਣੀਆਂ ਦੇ ਸੰਦਰਭ ਵਿੱਚ ਭਾਜਪਾ ਦੇ ਦੋ ਨੇਤਾਵਾਂ 'ਤੇ ਸ਼ਿਕੰਜਾ ਕੱਸਣ ਅਤੇ ਇਸ ਮਾਮਲੇ ਵਿੱਚ ਸ਼ੁਰੂ ਹੋਏ ਹਿੰਸਕ ਪ੍ਰਦਰਸ਼ਨਾਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਸਵਾਲ ਕੀਤਾ ਕਿ ਭਾਜਪਾ ਵੱਲੋਂ ਕੀਤੇ 'ਪਾਪ' ਦਾ ਖਮਿਆਜ਼ਾ ਆਮ ਲੋਕਾਂ ਨੂੰ ਕਿਉਂ ਭੁਗਤਣਾ ਚਾਹੀਦਾ ਹੈ।

ਇਸ ਦੌਰਾਨ ਪੱਛਮੀ ਬੰਗਾਲ ਦੇ ਹਾਵੜਾ ਜ਼ਿਲ੍ਹੇ ਦੇ ਪਾਂਚਲਾ ਬਾਜ਼ਾਰ ਇਲਾਕੇ 'ਚ ਅੱਜ ਹਿੰਸਾ ਦੀਆਂ ਤਾਜ਼ਾ ਘਟਨਾਵਾਂ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਪੁਲੀਸ ਵਿਚਾਲੇ ਝੜਪਾਂ ਹੋਈਆਂ ਅਤੇ ਕਈ ਘਰਾਂ ਨੂੰ ਅੱਗ ਲਗਾ ਦਿੱਤੀ ਗਈ। ਪ੍ਰਦਰਸ਼ਨਕਾਰੀਆਂ ਨੇ ਪੁਲੀਸ 'ਤੇ ਪਥਰਾਅ ਕੀਤਾ, ਜਿਸ ਨਾਲ ਕੁਝ ਮੁਲਾਜ਼ਮ ਜ਼ਖ਼ਮੀ ਹੋ ਗਏ। ਇਸ ਤੋਂ ਇਲਾਵਾ ਭਾਰਤੀ ਜਨਤਾ ਪਾਰਟੀ ਦੇ ਦਫ਼ਤਰ ਨੂੰ ਵੀ ਨੁਕਸਾਨ ਪਹੁੰਚਾਇਆ ਗਿਆ। ਪੁਲੀਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਭੀੜ ਨੂੰ ਖਿੰਡਾਉਣ ਲਈ ਜਲ ਤੋਪਾਂ ਨੂੰ ਬੁਲਾਇਆ ਗਿਆ।



Most Read

2024-09-21 02:52:27