Breaking News >> News >> The Tribune


ਹਿਮਾਚਲ: ਕੇਜਰੀਵਾਲ ਨੇ ‘ਆਪ’ ਲਈ ਮੌਕਾ ਮੰਗਿਆ


Link [2022-06-12 13:26:01]



ਸ਼ਿਮਲਾ, 11 ਜੂਨ

ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿਚਰਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦਾ ਸੁਨਹਿਰੀ ਭਵਿੱਖ ਚਾਹੁੰਦੇ ਹਨ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਜਿਤਾਉਣ। ਹਮੀਰਪੁਰ ਜ਼ਿਲ੍ਹੇ ਦੇ ਟਾਊਨ ਹਾਲ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਿੱਚ 'ਆਪ' ਸਰਕਾਰ ਨੇ ਸਿੱਖਿਆ ਪ੍ਰਣਾਲੀ ਵਿੱਚ ਸਾਰਥਕ ਬਦਲਾਅ ਕਰ ਕੇ 1100 ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ 16 ਲੱਖ ਵਿਦਿਆਰਥੀਆਂ ਦਾ ਭਵਿੱਖ ਸੁਰੱਖਿਅਤ ਕੀਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਨੇ ਕੌਮੀ ਰਾਜਧਾਨੀ ਦੇ ਕੁੱਲ ਬਜਟ ਦਾ 25 ਫੀਸਦ ਹਿੱਸਾ ਸਿੱਖਿਆ ਦੇ ਖੇਤਰ ਲਈ ਰਿਲੀਜ਼ ਕੀਤਾ ਹੈ ਤੇ ਪਿਛਲੇ ਸੱਤ ਸਾਲਾਂ ਵਿੱਚ ਸਰਕਾਰੀ ਸਕੂਲਾਂ 'ਤੇ 80 ਤੋਂ 85 ਹਜ਼ਾਰ ਕਰੋੜ ਰੁਪਏ ਖਰਚ ਕੀਤੇ ਹਨ। ਉਨ੍ਹਾਂ ਨੇ ਹਿਮਾਚਲ ਪ੍ਰਦੇਸ਼ ਵਿੱਚ ਵੀ ਸਿੱਖਿਆ ਖੇਤਰ ਵਿੱਚ ਸੁਧਾਰ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਜੇ ਭਾਜਪਾ ਤੇ ਕਾਂਗਰਸ ਦੇ ਆਗੂਆਂ 'ਚ ਹਿੰਮਤ ਹੈ ਤਾਂ ਉਹ ਰੁਜ਼ਗਾਰ ਤੇ ਸਿੱਖਿਆ ਦੇ ਨਾਂ 'ਤੇ ਵੋਟਾਂ ਮੰਗ ਕੇ ਦਿਖਾਉਣ। ਇਸੇ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਉਹ ਸਿੱਖਿਆ ਤੇ ਸਿਹਤ ਦੇ ਮੁੱਦਿਆਂ 'ਤੇ ਹਿਮਾਚਲ ਪ੍ਰਦੇਸ਼ 'ਚ ਵੋਟਾਂ ਮੰਗਣ ਆਏ ਹਨ। -ਪੀਟੀਆਈ



Most Read

2024-09-19 03:19:03