Breaking News >> News >> The Tribune


ਭਾਜਪਾ ਨੇ ਹਿੰਸਕ ਘਟਨਾਵਾਂ ਦੀ ਨਿੰਦਾ ਕੀਤੀ


Link [2022-06-17 23:27:23]



ਪੰਜਾਬੀ ਟ੍ਰਿਬਿਊਨ ਵੈੱਬ ਡੈਸਕ

ਨਵੀਂ ਦਿੱਲੀ, 17 ਜੂਨ

ਕੇਂਦਰ ਸਰਕਾਰ ਦੀ ਅਗਨੀਪਥ ਭਰਤੀ ਯੌਜਨਾ ਖ਼ਿਲਾਫ਼ ਦੇਸ਼ ਦੇ ਕਈ ਸੂਬਿਆਂ ਵਿੱਚ ਰੋਸ ਪ੍ਰਦਰਸ਼ਨ ਹੋ ਰਹੇ ਹਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਲੋਕ ਸਭਾ ਹਲਕਾ ਵਾਰਾਨਸੀ ਵਿੱਚ ਵੀ ਹਿੰਸਕ ਪ੍ਰਦਰਸ਼ਨ ਜਾਰੀ ਹਨ। ਇਸੇ ਦੌਰਾਨ ਭਾਜਪਾ ਨੇ ਇਨ੍ਹਾਂ ਹਿੰਸਕ ਘਟਨਾਵਾਂ ਦੀ ਨਿੰਦਾ ਕੀਤੀ ਹੈ ਅਤੇ ਵਿਰੋਧੀ ਧਿਰਾਂ ਨੂੰ ਨੌਜਵਾਨ ਨੂੰ ਉਕਸਾਉਣ ਦੇ ਦੋਸ਼ ਲਾਏ ਹਨ। ਪਾਰਟੀ ਦੇ ਤਰਜਮਾਨ ਗੌਰਵ ਭਾਟੀਆ ਨੇ ਕਿਹਾ ਕਿ ਅਗਨੀਪਥ ਯੋਜਨਾ ਤਹਿਤ ਭਰਤੀ ਲਈ ਸਰਕਾਰ ਨੇ ਉਪਰਲੀ ਉਮਰ ਹੱਦ ਵਧਾ ਦਿੱਤੀ ਹੈ ਜਿਸ ਤੋਂ ਪਤਾ ਲੱਗਦਾ ਹੈ ਕਿ ਸਰਕਾਰ ਦਾ ਰਵੱਈਆ ਇਸ ਯੋਜਨਾ ਪ੍ਰਤੀ ਕਾਫੀ ਲਚੀਲਾ ਹੈ। ਇਸੇ ਦੌਰਾਨ ਭਾਜਪਾ ਦੇ ਕਈ ਸੀਨੀਅਰ ਆਗੂਆਂ ਜਿਨ੍ਹਾਂ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਸ਼ਾਮਲ ਹਨ, ਨੇ ਪ੍ਰਦਰਸ਼ਨਕਾਰੀਆਂ ਤਕ ਪਹੁੰਚ ਕੀਤੀ ਹੈ। ਸ੍ਰੀ ਸ਼ਾਹ ਨੇ ਕਿਹਾ ਕਿ ਕੋਵਿਡ ਕਾਰਨ ਫੌਜ ਦੀ ਭਰਤੀ ਪ੍ਰਕਿਰਿਆ ਵਿੱਚ ਪਿਛਲੇ ਦੋ ਸਾਲਾਂ ਵਿੱਚ ਵਿਘਨ ਪਿਆ ਹੋਇਆ ਸੀ ਤੇ ਪ੍ਰਧਾਨ ਮੰਤਰੀ ਨੇ ਨੌਜਵਾਨਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਅਗਨੀਪਥ ਯੋਜਨਾ ਤਹਿਤ ਫੌਜ ਵਿੱਚ ਭਰਤੀ ਲਈ ਉਪਰਲੀ ਉਮਰ ਸੀਮਾ ਵਧਾ ਕੇ 21 ਤੋਂ 23 ਵਰ੍ਹੇ ਕਰ ਦਿੱਤੀ ਹੈ।



Most Read

2024-09-19 03:22:13