Breaking News >> News >> The Tribune


ਅਗਨੀਪਥ ਯੋਜਨਾ ਤਹਿਤ ਭਰਤੀ ਪ੍ਰਕਿਰਿਆ ਜਲਦੀ ਸ਼ੁਰੂ ਹੋਵੇਗੀ: ਰਾਜਨਾਥ ਸਿੰਘ


Link [2022-06-17 23:27:23]



ਨਵੀਂ ਦਿੱਲੀ, 17 ਜੂਨ

ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਅਗਨੀਪਥ ਯੋਜਨਾ ਤਹਿਤ ਫੌਜ ਵਿੱਚ ਭਰਤੀ ਪ੍ਰਕਿਰਿਆ ਜਲਦੀ ਹੀ ਸ਼ੁਰੂ ਹੋਵੇਗੀ। ਉਨ੍ਹਾਂ ਨੇ ਫੌਜ ਵਿੱਚ ਭਰਤੀ ਲਈ ਚਾਹਵਾਨ ਨੌਜਵਾਨਾਂ ਨੂੰ ਸੁਝਾਅ ਦਿੱਤਾ ਕਿ ਉਹ ਤਿਆਰੀਆਂ ਸ਼ੁਰੂ ਕਰ ਦੇਣ। ਉਨ੍ਹਾਂ ਨੇ ਅਗਨੀਪਥ ਯੋਜਨਾ ਨੂੰ ਦੇਸ਼ ਦੇ ਰੱਖਿਆ ਖੇਤਰ ਵਿੱਚ ਭਰਤੀ ਲਈ 'ਸੁਨਹਿਰੀ ਮੌਕਾ' ਦੱਸਦਿਆਂ ਪਹਿਲੇ ਬੈਚ ਦੀ ਭਰਤੀ ਪ੍ਰਕਿਰਿਆ ਲਈ ਉਮਰ ਹੱਦ ਵਧਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ। ਸ੍ਰੀ ਰਾਜਨਾਥ ਸਿੰਘ ਦਾ ਬਿਆਨ ਅੱਜ ਉਸ ਸਮੇਂ ਆਇਆ ਹੈ ਜਦੋਂ ਦੇਸ਼ ਦੇ ਕਈ ਸੂਬਿਆਂ ਵਿੱਚ ਅਗਨੀਪਥ ਯੋਜਨਾ ਦੇ ਵਿਰੋਧ ਵਿੱਚ ਹਿੰਸਕ ਪ੍ਰਦਰਸ਼ਨ ਹੋ ਰਹੇ ਹਨ। -ਆਈਏਐੱਨਐੱਸ



Most Read

2024-09-18 13:27:23