Breaking News >> News >> The Tribune


ਪੰਜਾਬ: ਡਿਊਟੀ ਦੌਰਾਨ ਪੁਲੀਸ ਮੁਲਾਜ਼ਮ ਦੀ ਮੌਤ ਹੋਣ ’ਤੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਮੁਆਵਜ਼ਾ ਦੇਵੇਗੀ ਸਰਕਾਰ


Link [2022-04-21 08:35:26]



ਚੰਡੀਗੜ੍ਹ, 20 ਅਪਰੈਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਡਿਊਟੀ ਦੌਰਾਨ ਪੁਲੀਸ ਮੁਲਾਜ਼ਮ ਦੀ ਮੌਤ ਹੋਣ 'ਤੇ ਉਸ ਦੇ ਪਰਿਵਾਰ ਨੂੰ ਸਰਕਾਰ ਵੱਲੋਂ ਇਕ ਕਰੋੜ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਇਹ ਐਲਾਨ 23000 ਅਫਸਰਾਂ ਅਤੇ ਪੰਜਾਬ ਪੁਲੀਸ ਦੇ ਮੁਲਾਜ਼ਮਾਂ ਨੂੰ ਵਰਚੁਅਲੀ ਸੰਬੋਧਨ ਕਰਦਿਆਂ ਕੀਤਾ। ਮੁੱਖ ਮੰਤਰੀ ਨੇ ਹਦਾਇਤ ਕੀਤੀ ਕਿ ਡਰੱਗਜ਼, ਦਹਿਸ਼ਤਗਰਦੀ, ਨਾਜਾਇਜ਼ ਖਣਨ ਤੇ ਭ੍ਰਿਸ਼ਟਾਚਾਰ ਦੇ ਨਾਲ ਨਾਲ ਗੈਂਗਸਟਰਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਪੁਲੀਸ ਨੂੰ ਸੂਬੇ ਵਿੱਚ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਬਿਨਾਂ ਪੱਖਪਾਤ ਦੇ ਕਾਰਵਾਈ ਕਰਨ ਦੀ ਹਦਾਇਤ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਇਸ ਵਿੱਤੀ ਵਰ੍ਹੇ ਤੋਂ ਪੁਲੀਸ ਭਲਾਈ ਫੰਡ ਨੂੰ 10 ਕਰੋੜ ਤੋਂ ਵਧਾ ਕੇ 15 ਕਰੋਡ ਕਰਨ ਦਾ ਵੀ ਐਲਾਨ ਕੀਤਾ। ਉਨ੍ਹਾਂ ਪੁਲੀਸ ਅਫ਼ਸਰਾਂ ਤੇ ਮੁਲਾਜ਼ਮਾਂ ਨੂੰ ਪੰਜਾਬ ਪੁਲੀਸ ਨੂੰ ਮੁਲਕ ਦੀ ਬਿਹਤਰੀਨ ਪੁਲੀਸ ਬਣਾਉਣ ਲਈ ਵਧੀਆ ਪ੍ਰਦਰਸ਼ਨ ਕਰਨ ਲਈ ਉਤਸ਼ਾਹਤ ਵੀ ਕੀਤਾ।



Most Read

2024-09-20 20:44:15