Economy >> The Tribune


ਚਾਲੂ ਵਿੱਤੀ ਸਾਲ ’ਚ 100 ਅਰਬ ਡਾਲਰ ਨੂੰ ਪਾਰ ਕਰ ਸਕਦਾ ਹੈ ਭਾਰਤ ਦਾ ਕੱਚਾ ਤੇਲ ਦਰਾਮਦ ਬਿੱਲ: ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਛਾਲਾਂ ਮਾਰਨ ਲਈ ਤਿਆਰ


Link [2022-02-27 13:33:42]



ਨਵੀਂ ਦਿੱਲੀ, 27 ਫਰਵਰੀ

ਮੌਜੂਦਾ ਵਿੱਤੀ ਸਾਲ 2021-22 ਵਿੱਚ ਭਾਰਤ ਦਾ ਕੱਚੇ ਤੇਲ ਦਰਾਮਦ ਬਿੱਲ 100 ਅਰਬ ਡਾਲਰ ਨੂੰ ਪਾਰ ਕਰ ਸਕਦਾ ਹੈ। ਇਹ ਪਿਛਲੇ ਵਿੱਤੀ ਸਾਲ 'ਚ ਕੱਚੇ ਤੇਲ ਦੀ ਦਰਾਮਦ 'ਤੇ ਹੋਏ ਖਰਚ ਤੋਂ ਲਗਭਗ ਦੁੱਗਣਾ ਹੋਵੇਗਾ। ਇਸ ਤੋਂ ਸਾਫ਼ ਹੈ ਕਿ ਆਉਂਦੇ ਦਿਨਾਂ 'ਚ ਭਾਰਤ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਛਾਲਾਂ ਮਾਰ ਸਕਦੀਆਂ ਹਨ। ਇਸ ਦਾ ਕਾਰਨ ਇਹ ਹੈ ਕਿ ਅੰਤਰਰਾਸ਼ਟਰੀ ਪੱਧਰ 'ਤੇ ਕੱਚੇ ਤੇਲ ਦੀਆਂ ਕੀਮਤਾਂ ਸੱਤ ਸਾਲਾਂ ਦੇ ਉੱਚ ਪੱਧਰ 'ਤੇ ਪਹੁੰਚ ਗਈਆਂ ਹਨ। ਪੈਟਰੋਲੀਅਮ ਮੰਤਰਾਲੇ ਦੇ ਪੈਟਰੋਲੀਅਮ ਯੋਜਨਾ ਅਤੇ ਵਿਸ਼ਲੇਸ਼ਣ ਸੈੱਲ ਦੇ ਅੰਕੜਿਆਂ ਅਨੁਸਾਰ ਭਾਰਤ ਨੇ ਚਾਲੂ ਵਿੱਤੀ ਸਾਲ 2021-22 ਦੇ ਪਹਿਲੇ 10 ਮਹੀਨਿਆਂ (ਅਪਰੈਲ-ਜਨਵਰੀ) ਵਿੱਚ ਕੱਚੇ ਤੇਲ ਦੀ ਦਰਾਮਦ 'ਤੇ 94.3 ਅਰਬ ਡਾਲਰ ਖਰਚ ਕੀਤੇ ਹਨ। ਇਕੱਲੇ ਜਨਵਰੀ 'ਚ ਕੱਚੇ ਤੇਲ ਦੀ ਦਰਾਮਦ 'ਤੇ 11.6 ਅਰਬ ਡਾਲਰ ਖਰਚ ਕੀਤੇ। ਪਿਛਲੇ ਸਾਲ ਜਨਵਰੀ 'ਚ ਭਾਰਤ ਨੇ ਕੱਚੇ ਤੇਲ ਦੀ ਦਰਾਮਦ 'ਤੇ 7.7 ਅਰਬ ਡਾਲਰ ਖਰਚ ਕੀਤੇ ਸਨ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਚਾਲੂ ਵਿੱਤੀ ਸਾਲ ਦੇ ਅੰਤ ਤੱਕ ਭਾਰਤ ਦਾ ਤੇਲ ਦਰਾਮਦ ਬਿੱਲ ਦੁੱਗਣਾ ਹੋ ਕੇ 110 ਤੋਂ 115 ਅਰਬ ਡਾਲਰ ਤੱਕ ਪਹੁੰਚ ਜਾਵੇਗਾ। ਭਾਰਤ ਆਪਣੀ ਕੱਚੇ ਤੇਲ ਦੀ ਲੋੜ ਦਾ 85 ਫੀਸਦੀ ਦਰਾਮਦ ਤੋਂ ਪੂਰਾ ਕਰਦਾ ਹੈ।



Most Read

2024-09-20 03:10:16