Breaking News >> News >> The Tribune


ਕੇਂਦਰੀ ਹਥਿਆਰਬੰਦ ਪੁਲੀਸ ਬਲਾਂ ਦੇ ਜਵਾਨ ਆਪਣੇ ਪਰਿਵਾਰਾਂ ਨਾਲ ਸਾਲ ’ਚ ਘੱਟੋ ਘੱਟ 100 ਦਿਨ ਗੁਜ਼ਾਰ ਸਕਣਗੇ


Link [2022-03-27 17:54:45]



ਨਵੀਂ ਦਿੱਲੀ, 27 ਮਾਰਚ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਕੇਂਦਰੀ ਹਥਿਆਰਬੰਦ ਪੁਲੀਸ ਬਲਾਂ ਦੇ ਜਵਾਨਾਂ ਨੂੰ ਆਪਣੇ ਪਰਿਵਾਰਾਂ ਨਾਲ ਘੱਟੋ-ਘੱਟ 100 ਦਿਨ ਬਿਤਾਉਣ ਦੀ ਇਜਾਜ਼ਤ ਦੇਣ ਲਈ ਤਜਵੀਜ਼ ਪੇਸ਼ ਕੀਤੀ ਹੈ, ਜਿਸ ਦੇ ਛੇਤੀ ਲਾਗੂ ਹੋਣ ਦੀ ਸੰਭਾਵਨਾ ਹੈ। ਅਧਿਕਾਰੀਆਂ ਨੇ ਕਿਹਾ ਕਿ ਵਿਆਪਕ ਨੀਤੀ ਲਈ ਕੰਮ ਕੀਤਾ ਜਾ ਰਿਹਾ ਹੈ। ਗ੍ਰਹਿ ਮੰਤਰਾਲੇ ਨੇ ਨੀਤੀ ਨੂੰ ਲਾਗੂ ਕਰਨ ਲਈ ਇਸ ਮਹੀਨੇ ਦੇ ਸ਼ੁਰੂ ਵਿੱਚ ਕਈ ਮੀਟਿੰਗਾਂ ਕੀਤੀਆਂ ਹਨ। ਨੀਤੀ ਦਾ ਉਦੇਸ਼ ਕੰਮ-ਸਬੰਧਤ ਤਣਾਅ ਨੂੰ ਘਟਾਉਣਾ ਅਤੇ 10 ਲੱਖ ਜਵਾਨਾਂ ਅਤੇ ਅਧਿਕਾਰੀਆਂ ਨੂੰ ਰਾਹਤ ਦੇਣਾ ਹੈ।



Most Read

2024-09-21 22:39:18