Breaking News >> News >> The Tribune


ਸੜਕ ਹਾਦਸੇ ’ਚ ਪਰਿਵਾਰ ਦੇ 11 ਮੈਂਬਰਾਂ ਦੀ ਮੌਤ


Link [2022-04-20 05:15:02]



ਜੈਪੁੁਰ, 19 ਅਪਰੈਲ

ਰਾਜਸਥਾਨ ਦੇ ਝੁਨਝੁਨੂ ਜ਼ਿਲ੍ਹੇ ਵਿਚ ਸੜਕ ਕਿਨਾਰੇ ਖੜ੍ਹੇ ਟਰੈਕਟਰ-ਟਰਾਲੀ ਵਿਚ ਜੀਪ ਵੱਜਣ ਕਾਰਨ ਪਰਿਵਾਰ ਦੇ 11 ਮੈਂਬਰਾਂ ਦੀ ਮੌਤ ਹੋ ਗਈ। ਹਾਦਸੇ ਵਿਚ ਸੱਤ ਹੋਰ ਜ਼ਖ਼ਮੀ ਵੀ ਹੋ ਗਏ। ਪੀੜਤ ਇਕ ਰਿਸ਼ਤੇਦਾਰ ਦੀਆਂ ਅੰਤਿਮ ਰਸਮਾਂ ਕਰ ਕੇ ਪਰਤ ਰਹੇ ਸਨ। ਹਾਦਸਾ ਦੁਪਹਿਰੇ ਕਰੀਬ ਇਕ ਵਜੇ ਝੁਨਝੁਨੂ-ਗੁੜਾ ਕੌਮੀ ਮਾਰਗ 'ਤੇ ਹੋਇਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਮੁੱਖ ਮੰਤਰੀ ਅਸ਼ੋਕ ਗਹਿਲੋਤ, ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਹਾਦਸੇ ਉਤੇ ਦੁੱਖ ਪ੍ਰਗਟ ਕੀਤਾ ਹੈ। ਪ੍ਰਧਾਨ ਮੰਤਰੀ ਨੇ ਰਿਲੀਫ਼ ਫੰਡ ਵਿਚੋਂ ਮ੍ਰਿਤਕਾਂ ਦੇ ਵਾਰਿਸਾਂ ਨੂੰ ਦੋ-ਦੋ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦਿੱਤੇ ਜਾਣਗੇ। -ਪੀਟੀਆਈ



Most Read

2024-09-20 22:19:44