Breaking News >> News >> The Tribune


ਕਰੋਨਾ: ਦੇਸ਼ ਵਿੱਚ 1150 ਨਵੇਂ ਮਾਮਲੇ ਆਏ, 83 ਮੌਤਾਂ


Link [2022-04-10 08:13:28]



ਨਵੀਂ ਦਿੱਲੀ: ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕਰੋਨਾਵਾਇਰਸ ਦੇ 1,150 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਇਸ ਲਾਗ ਤੋਂ ਪੀੜਤਾਂ ਦੀ ਕੁੱਲ ਗਿਣਤੀ 4,30,34,217 ਹੋ ਗਈ ਹੈ। ਇਸ ਸਮੇਂ 11,365 ਕੇਸ ਸਰਗਰਮ ਹਨ। ਇਸ ਲਾਗ ਨੇ ਬੀਤੇ ਇੱਕ ਦਿਨ ਵਿੱਚ 83 ਲੋਕਾਂ ਦੀ ਜਾਨ ਲੈ ਲਈ ਹੈ ਅਤੇ ਕਰੋਨਾ ਮ੍ਰਿਤਕਾਂ ਦਾ ਕੁੱਲ ਅੰਕੜਾ 5,21,656 ਹੋ ਗਿਆ ਹੈ। ਇਹ ਜਾਣਕਾਰੀ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਆਪਣੀ ਵੈੱਬਸਾਈਟ 'ਤੇ ਦਰਜ ਕੀਤੇ ਅੰਕੜਿਆਂ 'ਤੇ ਆਧਾਰਿਤ ਹੈ। ਇਸ ਮਹਾਮਾਰੀ ਤੋਂ ਹੁਣ ਤੱਕ 4,25,01,196 ਲੋਕ ਉਭਰ ਚੁੱਕੇ ਹਨ। ਦੇਸ਼ ਵਿੱਚ ਸਿਹਤਯਾਬੀ ਦਰ 98.76 ਫ਼ੀਸਦੀ ਰਹੀ। ਕਰੋਨਾ ਦੀ ਰੋਜ਼ਾਨਾ ਪਾਜ਼ੇਟਿਵਿਟੀ ਦਰ 0.25 ਫ਼ੀਸਦੀ ਅਤੇ ਹਫ਼ਤਾਵਾਰੀ ਦਰ 0.23 ਫ਼ੀਸਦੀ ਦਰਜ ਕੀਤੀ ਗਈ। ਦੇਸ਼ ਵਿੱਚ ਚੱਲ ਰਹੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਲਗਪਗ 185.55 ਕਰੋੜ ਕਰੋਨਾ ਰੋਕੂ ਖ਼ੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। -ਪੀਟੀਆਈ



Most Read

2024-09-21 06:11:53