Breaking News >> News >> The Tribune


ਪੁਣਛ ’ਚ ਬਾਰੂਦੀ ਸੁਰੰਗ ਫਟੀ, 12 ਸਾਲਾ ਲੜਕੀ ਜ਼ਖ਼ਮੀ


Link [2022-02-20 10:14:00]



ਜੰਮੂ: ਜੰਮੂ ਕਸ਼ਮੀਰ ਦੇ ਪੁਣਛ ਜ਼ਿਲ੍ਹੇ ਵਿੱਚ ਪਾਕਿਸਤਾਨ ਨਾਲ ਲੱਗਦੀ ਸਰਹੱਦ ਨੇੜੇ ਬਾਰੂਦੀ ਸੁਰੰਗ ਫਟਣ ਕਾਰਨ 12 ਸਾਲ ਦੀ ਲੜਕੀ ਗੰਭੀਰ ਜ਼ਖ਼ਮੀ ਹੋ ਗਈ। ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸ਼ੁੱਕਰਵਾਰ ਸ਼ਾਮ ਨੂੰ ਜਮੀਲਾ ਬਾਈ ਆਪਣੀਆਂ ਬੱਕਰੀਆਂ ਨੂੰ ਚਾਰਨ ਮਗਰੋਂ ਜਦੋਂ ਘਰ ਪਰਤ ਰਹੀ ਸੀ ਤਾਂ ਉਸ ਦਾ ਪੈਰ ਅਚਾਨਕ ਸ਼ਾਹਪੁਰ ਵਿੱਚ ਸੋਕੁਡ-ਬਗਿਆਲ ਧਾਰਾ ਪਿੰਡ ਨੇੜੇ ਵਿਛਾਈ ਬਾਰੂਦੀ ਸੁਰੰਗ 'ਤੇ ਟਿਕ ਗਿਆ। ਇਸ ਦੌਰਾਨ ਹੋਏ ਧਮਾਕੇ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਈ। ਉਸ ਨੂੰ ਫੌਰੀ ਨੇੜਲੇ ਮਿਲਟਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਮੁੱਢਲੀ ਮੈਡੀਕਲ ਸਹਾਇਤਾ ਦੇਣ ਮਗਰੋਂ ਉਸ ਨੂੰ ਵਿਸ਼ੇਸ਼ ਇਲਾਜ ਲਈ ਪੁਣਛ ਜ਼ਿਲ੍ਹੇ ਦੇ ਹਸਪਤਾਲ ਵਿੱਚ ਰੈਫਰ ਕੀਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਘੁਸਪੈਠ ਨੂੰ ਰੋਕਣ ਲਈ ਮੋਹਰੀ ਖੇਤਰਾਂ ਵਿੱਚ ਬਾਰੂਦੀ ਸੁਰੰਗਾਂ ਵਿਛਾਈਆਂ ਗਈਆਂ ਹਨ, ਜੋ ਕਈ ਵਾਰ ਮੀਂਹ ਦੇ ਪਾਣੀ ਵਿੱਚ ਰੁੜ੍ਹ ਜਾਂਦੀਆਂ ਹਨ ਅਤੇ ਅਜਿਹੇ ਹਾਦਸੇ ਵਾਪਰ ਜਾਂਦੇ ਹਨ। -ਪੀਟੀਆਈ



Most Read

2024-09-22 16:31:18