Breaking News >> News >> The Tribune


ਯੂਪੀ ਵਿੱਚ 12ਵੀਂ ਕਲਾਸ ਦਾ ਅੰਗਰੇਜ਼ੀ ਦਾ ਪੇਪਰ ਲੀਕ, ਪ੍ਰੀਖਿਆ ਰੱਦ


Link [2022-03-31 05:35:17]



ਲਖਨਊ, 30 ਮਾਰਚ

ਉੱਤਰ ਪ੍ਰਦੇਸ਼ ਵਿੱਚ ਅੱਜ ਸੈਕੰਡਰੀ ਸਕੂਲ ਬੋਰਡ ਦੀ ਬਾਰ੍ਹਵੀ ਕਲਾਸ ਦਾ ਅੰਗਰੇਜ਼ੀ ਦਾ ਪੇਪਰ ਲੀਕ ਹੋ ਗਿਆ ਹੈ, ਜਿਸ ਕਾਰਨ 24 ਜ਼ਿਲ੍ਹਿਆਂ ਵਿੱਚ ਇਸ ਵਿਸ਼ੇ ਦੀ ਪ੍ਰੀਖਿਆ ਰੱਦ ਕਰ ਦਿੱਤੀ ਗਈ ਹੈ।

ਅੰਗਰੇਜ਼ੀ ਵਿਸ਼ੇ ਦੀ ਪ੍ਰਸ਼ਨੋਤਰੀ ਅੱਜ ਪੇਪਰ ਸ਼ੁਰੂ ਹੋਣ ਤੋਂ ਕੁੱਝ ਘੰਟੇ ਪਹਿਲਾਂ ਹੀ ਲੀਕ ਹੋ ਗਈ ਸੀ। ਅਧਿਕਾਰੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਪੇਪਰ ਲੀਕ ਕਰਨ ਵਾਲਿਆਂ ਖ਼ਿਲਾਫ਼ ਕੌਮੀ ਸੁਰੱਖਿਆ ਕਾਨੂੰਨ (ਐੱਨਐੱਸਏ) ਤਹਿਤ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ ਅਤੇ ਉੱਤਰ ਪ੍ਰਦੇਸ਼ ਪੁਲੀਸ ਦੀ ਸਪੈਸ਼ਲ ਟਾਸਕ ਫੋਰਸ ਨੂੰ ਇਸ ਮਾਮਲੇ ਦੀ ਜਾਂਚ ਕਰਨ ਦਾ ਆਦੇਸ਼ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਹ ਮਾਮਲਾ ਸਾਹਮਣੇ ਆਉਣ ਮਗਰੋਂ ਬਲੀਆ ਦੇ ਡਿਸਟਿਕ ਇੰਸਪੈਕਟਰ ਆਫ਼ ਸਕੂਲਜ਼ (ਡੀਆਈਓਐੱਸ) ਬ੍ਰਜੇਸ਼ ਮਿਸ਼ਰਾ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਹੈ। ਉੱਤਰ ਪ੍ਰਦੇਸ਼ ਸੈਕੰਡਰੀ ਸਿੱਖਿਆ ਦੇ ਇੰਚਾਰਜ ਮੰਤਰੀ ਗੁਲਾਬ ਦੇਵੀ ਨੇ ਕਿਹਾ, ''ਬਲੀਆ ਵਿੱਚ 12ਵੀਂ ਕਲਾਸ ਦਾ ਅੰਗਰੇਜ਼ੀ ਦਾ ਪ੍ਰਸ਼ਨ ਪੱਤਰ ਲੀਕ ਹੋ ਗਿਆ ਹੈ।

ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।''24 ਜ਼ਿਲ੍ਹਿਆਂ ਵਿੱਚ ਪਰਚਾ ਰੱਦ ਕੀਤੇ ਜਾਣ ਬਾਰੇ ਪੁੱਛਣ 'ਤੇ ਗੁਲਾਬ ਦੇਵੀ ਨੇ ਕਿਹਾ ਕਿ ਪੇਪਰ ਲੀਕ ਹੋਣ ਵਾਲੇ ਜ਼ਿਲ੍ਹਿਆਂ ਵਿੱਚ ਹੀ ਪ੍ਰੀਖਿਆ ਰੱਦ ਕੀਤੀ ਗਈ ਹੈ। ਬਾਕੀ 51 ਜ਼ਿਲ੍ਹਿਆਂ ਵਿੱਚ ਅੰਗਰੇਜ਼ੀ ਦਾ ਇਮਤਿਹਾਨ ਹੋ ਰਿਹਾ ਹੈ। ਅੰਗਰੇਜ਼ੀ ਦੀ ਪ੍ਰੀਖਿਆ ਦੁਪਹਿਰ ਦੋ ਵਜੇ ਸ਼ੁਰੂ ਹੋਈ ਸੀ। -ਪੀਟੀਆਈ



Most Read

2024-09-21 17:55:00