Breaking News >> News >> The Tribune


ਦੇਸ਼ ਵਿੱਚ 12 ਤੋਂ 14 ਸਾਲ ਦੇ ਬੱਚਿਆਂ ਦਾ ਟੀਕਾਕਰਨ ਭਲਕ ਤੋਂ


Link [2022-03-15 06:34:00]



ਨਵੀਂ ਦਿੱਲੀ,14 ਮਾਰਚ

ਦੇਸ਼ ਵਿੱਚ 12 ਤੋਂ 14 ਸਾਲ ਦੀ ਉਮਰ ਦੇ ਬੱਚਿਆਂ ਨੂੰ ਕਰੋਨਾ ਰੋਕੂ ਵੈਕਸੀਨ ਦੇਣ ਅਤੇ 60 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਨੂੰ ਬੂਸਟਰ ਡੋਜ਼ ਦੇਣ ਲਈ ਟੀਕਾਕਰਨ ਮੁਹਿੰਮ 16 ਮਾਰਚ ਤੋਂ ਸ਼ੁਰੂ ਕੀਤੀ ਜਾਵੇਗੀ। ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਅੱਜ ਇਸ ਸਬੰਧੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਹੁਣ 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਕਰੋਨਾ ਰੋਕੂ ਵੈਕਸੀਨ ਦੀ ਇਹਤਿਆਤੀ ਖ਼ੁਰਾਕ (ਬੂਸਟਰ ਡੋਜ਼) ਦਿੱਤੀ ਜਾਵੇਗੀ। ਪਹਿਲਾਂ ਇਸ ਉਮਰ ਵਰਗ ਦੇ ਗੰਭੀਰ ਬਿਮਾਰੀਆਂ ਤੋਂ ਪੀੜਿਤ ਨਾਗਰਿਕਾਂ ਨੂੰ ਹੀ ਇਹ ਖ਼ੁਰਾਕ ਦਿੱਤੀ ਜਾ ਰਹੀ ਸੀ। ਹੈਦਰਾਬਾਦ ਵਿੱਚ ਸਥਿਤ ਬਾਇਓਲੌਜੀਕਲ ਇਵਾਨਸ ਵੱਲੋਂ ਤਿਆਰ ਕੋਰਬੇਵੈਕਸ 12 ਤੋਂ 14 ਸਾਲ ਦੀ ਉਮਰ ਦੇ ਬੱਚਿਆਂ ਨੂੰ ਦਿੱਤੀ ਜਾਵੇਗੀ। ਕੇਂਦਰੀ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ, ''ਜੇ ਬੱਚੇ ਸੁਰੱਖਿਅਤ ਤਾਂ ਦੇਸ਼ ਸੁਰੱਖਿਅਤ! ਮੈਨੂੰ ਇਹ ਦੱਸਦਿਆਂ ਖ਼ੁਸ਼ੀ ਹੋ ਰਹੀ ਹੈ ਕਿ 12 ਤੋਂ 13 ਅਤੇ 13 ਤੋਂ 14 ਸਾਲ ਦੇ ਬੱਚਿਆਂ ਦਾ ਕਰੋਨਾ ਰੋਕੂ ਟੀਕਾਕਰਨ 16 ਮਾਰਚ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਨਾਲ ਹੀ, 60 ਸਾਲ ਤੋਂ ਵੱਧ ਉਮਰ ਦੇ ਲੋਕ ਵੀ ਹੁਣ ਇਹਤਿਆਤੀ ਖ਼ੁਰਾਕ ਲੈ ਸਕਣਗੇ।'' ਉਨ੍ਹਾਂ ਬੱਚਿਆਂ ਦੇ ਪਰਿਵਾਰਾਂ ਅਤੇ 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਰੋਨਾ ਰੋਕੂ ਵੈਕਸੀਨ ਦੀਆਂ ਖ਼ੁਰਾਕਾਂ ਜ਼ਰੂਰ ਲੈਣ। ਕੇਂਦਰ ਸਰਕਾਰ ਨੇ ਵਿਚਾਰ-ਵਟਾਂਦਰੇ ਮਗਰੋਂ 12--14 ਸਾਲ ਦੇ ਬੱਚਿਆਂ ਦਾ ਟੀਕਾਕਰਨ 16 ਮਾਰਚ 2022 ਤੋਂ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। -ਪੀਟੀਆਈ



Most Read

2024-09-22 08:37:50