Breaking News >> News >> The Tribune


ਕਾਲੀਚਰਨ 14 ਦਿਨਾਂ ਲਈ ਨਿਆਂਇਕ ਹਿਰਾਸਤ ’ਚ


Link [2022-01-22 20:02:28]



ਠਾਣੇ, 21 ਜਨਵਰੀ

ਮਹਾਰਾਸ਼ਟਰ ਦੇ ਠਾਣੇ ਦੀ ਅਦਾਲਤ ਨੇ ਹਿੰਦੂ ਧਾਰਮਿਕ ਆਗੂ ਕਾਲੀਚਰਨ ਮਹਾਰਾਜ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਕਾਲੀਚਰਨ ਮਹਾਰਾਜ ਨੂੰ ਮਹਾਤਮਾ ਗਾਂਧੀ ਬਾਰੇ ਕਥਿਤ ਅਪਮਾਨਜਨਕ ਟਿੱਪਣੀ ਕਰਨ ਦੇ ਕੇਸ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। ਠਾਣੇ ਪੁਲੀਸ ਨੇ ਉਸ ਨੂੰ ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਤੋਂ ਗ੍ਰਿਫ਼ਤਾਰ ਕੀਤਾ ਸੀ। ਉੱਥੇ ਵੀ ਉਹ ਇਸੇ ਕੇਸ ਵਿਚ ਕੈਦ ਸੀ। ਉਸ ਨੂੰ ਵੀਰਵਾਰ ਸ਼ਾਮ ਟਰਾਂਜ਼ਿਟ ਰਿਮਾਂਡ 'ਤੇ ਇੱਥੇ ਲਿਆਂਦਾ ਗਿਆ ਸੀ ਤੇ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਕਾਲੀਚਰਨ ਮਹਾਰਾਜ ਨੂੰ ਅੱਜ ਅਦਾਲਤ ਵਿਚ ਪੇਸ਼ ਕਰਨ ਵੇਲੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। -ਪੀਟੀਆਈ



Most Read

2024-09-23 20:23:41