Breaking News >> News >> The Tribune


ਕਰਨਾਟਕ ’ਚ ਪੀਯੂ ਅਤੇ ਡਿਗਰੀ ਕਾਲਜ ਖੋਲ੍ਹਣ ਬਾਰੇ ਫ਼ੈਸਲਾ 14 ਨੂੰ


Link [2022-02-12 06:13:58]



ਬੰਗਲੂਰੂ, 11 ਫਰਵਰੀ

ਕਰਨਾਟਕ ਦੇ ਪ੍ਰਾਇਮਰੀ ਅਤੇ ਸੈਕੰਡਰੀ ਸਿੱਖਿਆ ਮੰਤਰੀ ਬੀ ਸੀ ਨਾਗੇਸ਼ ਨੇ ਸੰਕੇਤ ਦਿੱਤਾ ਹੈ ਕਿ ਸੂਬੇ 'ਚ ਪ੍ਰੀ-ਯੂਨੀਵਰਸਿਟੀ ਅਤੇ ਡਿਗਰੀ ਕਾਲਜ ਮੁੜ ਖੋਲ੍ਹਣ ਬਾਰੇ 14 ਫਰਵਰੀ ਨੂੰ ਫ਼ੈਸਲਾ ਲਿਆ ਜਾ ਸਕਦਾ ਹੈ। ਸਰਕਾਰ ਨੇ 10ਵੀਂ ਕਲਾਸ ਤੱਕ ਦੇ ਹਾਈ ਸਕੂਲ 14 ਫਰਵਰੀ ਤੋਂ ਖੋਲ੍ਹਣ ਦਾ ਪਹਿਲਾਂ ਹੀ ਫ਼ੈਸਲਾ ਕੀਤਾ ਹੋਇਆ ਹੈ। ਨਾਗੇਸ਼ ਨੇ ਕਿਹਾ ਕਿ ਮੁੱਖ ਮੰਤਰੀ ਸੋਮਵਾਰ ਸ਼ਾਮ ਨੂੰ ਮੀਟਿੰਗ ਕਰਕੇ ਪੀਯੂ ਅਤੇ ਡਿਗਰੀ ਕਾਲਜ ਖੋਲ੍ਹਣ ਬਾਰੇ ਫ਼ੈਸਲਾ ਲੈਣ ਦੀ ਕੋਸ਼ਿਸ਼ ਕਰਨਗੇ। ਜ਼ਿਕਰਯੋਗ ਹੈ ਕਿ ਕਰਨਾਟਕ ਹਾਈ ਕੋਰਟ ਨੇ ਸੂਬਾ ਸਰਕਾਰ ਨੂੰ ਸਾਰੇ ਵਿਦਿਅਕ ਅਦਾਰੇ ਖੋਲ੍ਹਣ ਦੀ ਬੇਨਤੀ ਕੀਤੀ ਹੈ। ਹਿਜਾਬ ਵਿਵਾਦ ਕਾਰਨ ਸੂਬੇ 'ਚ ਪ੍ਰਦਰਸ਼ਨਾਂ ਨੂੰ ਦੇਖਦਿਆਂ ਸਰਕਾਰ ਨੇ ਬੁੱਧਵਾਰ ਤੋਂ ਤਿੰਨ ਦਿਨਾਂ ਲਈ ਸਾਰੇ ਹਾਈ ਸਕੂਲਾਂ ਅਤੇ ਕਾਲਜਾਂ 'ਚ ਛੁੱਟੀ ਦਾ ਐਲਾਨ ਕੀਤਾ ਸੀ। ਉਧਰ ਗ੍ਰਹਿ ਮੰਤਰੀ ਅਰਾਗਾ ਗਿਆਨੇਂਦਰ ਸਿੰਘ ਨੇ ਕਿਹਾ ਕਿ ਸਾਰੇ ਜ਼ਿਲ੍ਹਿਆਂ ਦੇ ਐੱਸਪੀਜ਼ ਨੂੰ ਹਦਾਇਤ ਕੀਤੀ ਗਈ ਹੈ ਕਿ ਜਦੋਂ ਵਿਦਿਅਕ ਅਦਾਰੇ ਮੁੜ ਤੋਂ ਖੁੱਲਣਗੇ ਤਾਂ ਉਹ ਅਮਨ ਅਮਾਨ ਦੀ ਸਥਿਤੀ 'ਤੇ ਨਜ਼ਰ ਰੱਖਣ। ਉਨ੍ਹਾਂ ਕਿਹਾ ਕਿ ਪੁਲੀਸ ਕਿਸੇ ਵੀ ਹਾਲਾਤ ਨਾਲ ਸਿੱਝਣ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਇਲਾਕਿਆਂ ਦੀ ਪਹਿਲਾਂ ਹੀ ਪਛਾਣ ਕਰਕੇ ਕਦਮ ਉਠਾ ਲਏ ਗਏ ਹਨ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਕੁਝ ਧਾਰਮਿਕ ਕੱਟੜਪੰਥੀਆਂ ਨੇ ਵਿਦਿਆਰਥੀਆਂ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਸੀ ਜਿਨ੍ਹਾਂ ਨੂੰ ਛੇਤੀ ਫੜ ਲਿਆ ਜਾਵੇਗਾ। -ਪੀਟੀਆਈ

ਮਾਲੇਗਾਉਂ 'ਚ ਹਿਜਾਬ ਦੇ ਪੱਖ 'ਚ ਪ੍ਰਦਰਸ਼ਨ, ਚਾਰ ਵਿਅਕਤੀਆਂ ਖ਼ਿਲਾਫ਼ ਕੇਸ

ਮੁੰਬਈ: ਮਾਲੇਗਾਉਂ 'ਚ ਵੀਰਵਾਰ ਨੂੰ ਕਰੀਬ ਪੰਜ ਹਜ਼ਾਰ ਮਹਿਲਾਵਾਂ ਵੱਲੋਂ ਹਿਜਾਬ ਦੇ ਪੱਖ 'ਚ ਕੀਤੇ ਗਏ ਪ੍ਰਦਰਸ਼ਨ ਦੇ ਸਬੰਧ 'ਚ ਨਾਸਿਕ ਪੁਲੀਸ ਨੇ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਮੀਅਤ-ਏ-ਉਲੇਮਾ ਦੇ ਸੱਦੇ 'ਤੇ ਇਹ ਪ੍ਰਦਰਸ਼ਨ ਕੀਤੇ ਗਏ ਸਨ। ਮਹਿਲਾਵਾਂ ਨੇ ਸਬ ਡਿਵੀਜ਼ਨਲ ਪੁਲੀਸ ਅਧਿਕਾਰੀ ਨੂੰ ਮੰਗ ਪੱਤਰ ਸੌਂਪ ਕੇ ਹਿਜਾਬ ਨੂੰ ਆਪਣੇ ਸੱਭਿਆਚਾਰ ਦਾ ਹਿੱਸਾ ਦੱਸਿਆ ਸੀ। ਪੁਲੀਸ ਨੇ ਦੱਸਿਆ ਕਿ ਪ੍ਰਦਰਸ਼ਨਾਂ ਦੌਰਾਨ ਪਾਬੰਦੀਆਂ ਦੀ ਉਲੰਘਣਾ ਦੇ ਦੋਸ਼ ਹੇਠ ਜਮੀਅਤ-ਏ-ਉਲੇਮਾ ਦੇ ਚਾਰ ਅਹੁਦੇਦਾਰਾਂ ਇਮਤਿਆਜ਼ ਅਹਿਮਦ ਇਕਬਾਲ ਅਹਿਮਦ, ਅਬ



Most Read

2024-09-23 00:28:45