Breaking News >> News >> The Tribune


ਯੂਪੀ ਵਿਧਾਨ ਸਭਾ ਚੋਣਾਂ: ਤੀਜੇ ਗੇੜ ’ਚ 16 ਜ਼ਿਲ੍ਹਿਆਂ ਦੀਆਂ 59 ਸੀਟਾਂ ਲਈ ਵੋਟਾਂ


Link [2022-02-20 10:14:00]



ਲਖਨਊ, 20 ਫਰਵਰੀ

ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਤੀਜੇ ਪੜਾਅ ਤਹਿਤ ਸੂਬੇ ਦੇ 16 ਜ਼ਿਲ੍ਹਿਆਂ ਦੀਆਂ 59 ਵਿਧਾਨ ਸਭਾ ਸੀਟਾਂ ਲਈ ਤੀਜੇ ਪੜਾਅ ਤਹਿਤ ਵੋਟਾਂ ਪੈ ਰਹੀਆਂ ਹਨ। 627 ਉਮੀਦਵਾਰ ਚੋਣ ਮੈਦਾਨ ਵਿਚ ਹਨ, ਜਿਨ੍ਹਾਂ ਵਿਚੋਂ 97 ਮਹਿਲਾ ਉਮੀਦਵਾਰ ਹਨ। ਚੋਣ ਕਮਿਸ਼ਨ ਦੇ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਕੋਵਿਡ ਪ੍ਰੋਟੋਕੋਲ ਦੀ ਪਾਲਣਾ ਕਰਦੇ ਹੋਏ ਐਤਵਾਰ ਸਵੇਰੇ 7 ਵਜੇ ਵੋਟਿੰਗ ਸ਼ੁਰੂ ਹੋਈ, ਜੋ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਪੋਲਿੰਗ ਅਮਨ-ਅਮਾਨ ਨਾਲ ਚੱਲ ਰਹੀ ਹੈ ਅਤੇ ਕਿਤੇ ਵੀ ਕਿਸੇ ਅਣਸੁਖਾਵੀਂ ਘਟਨਾ ਦੀ ਸੂਚਨਾ ਨਹੀਂ ਹੈ।



Most Read

2024-09-22 16:23:08