Breaking News >> News >> The Tribune


ਹਿਮਾਚਲ ਵਿੱਚ 1.73 ਲੱਖ ਪੈਨਸ਼ਨਰਾਂ ਨੂੰ ਮਿਲੇਗੀ ਸੋਧੀ ਹੋਈ ਪੈਨਸ਼ਨ


Link [2022-02-15 07:34:12]



ਸ਼ਿਮਲਾ: ਹਿਮਾਚਲ ਪ੍ਰਦੇਸ਼ ਸਰਕਾਰ ਨੇ ਸੂਬੇ ਵਿੱਚ ਲਗਪਗ 1.73 ਲੱਖ ਪੈਨਸ਼ਨਰਾਂ ਨੂੰ ਪਹਿਲੀ ਫਰਵਰੀ ਤੋਂ ਸੋਧੀ ਹੋਈ ਪੈਨਸ਼ਨ ਤੇ ਪਰਿਵਾਰਕ ਪੈਨਸ਼ਨ ਦੇਣ ਦਾ ਫ਼ੈਸਲਾ ਕੀਤਾ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਫ਼ੈਸਲਾ ਮੁੱਖ ਮੰਤਰੀ ਜੈ ਰਾਮ ਠਾਕੁਰ ਦੀ ਅਗਵਾਈ ਵਾਲੀ ਕੈਬਨਿਟ ਦੀ ਮੀਟਿੰਗ ਵਿੱਚ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ 1 ਜਨਵਰੀ 2016 ਤੋਂ 31 ਦਸੰਬਰ 2021 ਤੱਕ ਦੇ ਅਰਸੇ ਵਿੱਚ ਸੇਵਾਮੁਕਤ ਹੋਣ ਵਾਲੇ ਲਗਪਗ 43,000 ਹਜ਼ਾਰ ਮੁਲਾਜ਼ਮਾਂ ਨੂੰ ਵੀ ਸੋਧੀ ਹੋਈ ਪੈਨਸ਼ਨ ਤੇ ਗਰੈਚੁਟੀ ਮਿਲੇਗੀ। ਉਨ੍ਹਾਂ ਦੱਸਿਆ ਕਿ ਘੱਟੋ-ਘੱਟ ਪੈਨਸ਼ਨ ਤੇ ਪਰਿਵਾਰਕ ਪੈਨਸ਼ਨ 3,500 ਰੁਪਏ ਤੋਂ ਵਧ ਕੇ 9,000 ਰੁਪਏ ਪ੍ਰਤੀ ਮਹੀਨਾ ਹੋ ਜਾਵੇਗੀ। ਸੂਬਾ ਸਰਕਾਰ ਨੇ 1 ਜਨਵਰੀ 2016 ਤੋਂ ਗਰੈਚੁਟੀ ਦੀ ਸੀਮਾ 10 ਲੱਖ ਰੁਪਏ ਤੋਂ ਵਧਾ ਕੇ 20 ਲੱਖ ਰੁਪਏ ਕਰਨ ਦਾ ਫ਼ੈਸਲਾ ਕੀਤਾ ਹੈ ਜੋ ਐੱਨਪੀਐੱਸ ਮੁਲਾਜ਼ਮਾਂ 'ਤੇ ਲਾਗੂ ਹੋਵੇਗਾ। ਕੈਬਨਿਟ ਨੇ ਪੈਨਸ਼ਨਰਾਂ ਨੂੰ 1 ਜੁਲਾਈ 2021 ਤੋਂ ਮਹਿੰਗਾਈ ਭੱਤਾ ਦੇਣ ਦਾ ਫ਼ੈਸਲਾ ਵੀ ਕੀਤਾ ਹੈ। -ਪੀਟੀਆਈ



Most Read

2024-09-22 22:21:26