Breaking News >> News >> The Tribune


ਕਰੋਨਾ ਵੈਕਸੀਨ ਦੀਆਂ 193.55 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ: ਸਰਕਾਰ


Link [2022-05-31 22:51:42]



ਨਵੀਂ ਦਿੱਲੀ, 31 ਮਈ

ਕੇਂਦਰੀ ਸਿਹਤ ਮੰਤਰਾਲੇ ਨੇ ਦੱਸਿਆ ਕਿ ਦੇਸ਼ ਵਿੱਚ ਕਰੋਨਾ ਰੋਕੂ ਟੀਕਿਆਂ ਦੀਆਂ ਹੁਣ ਤਕ 193.55 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਮੰਤਰਾਲੇ ਵੱਲੋਂ ਜਾਰੀ ਬਿਆਨ ਅਨੁਸਾਰ ਮੰਗਲਵਾਰ ਸ਼ਾਮ 7 ਵਜੇ ਤੱਕ 9 ਲੱਖ ਤੋਂ ਵੱਧ ਖੁਰਾਕਾਂ ਦਿੱਤੀਆਂ ਗਈਆਂ। ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਅੱਜ ਸ਼ਾਮ ਤੱਕ 18-59 ਸਾਲ ਦੀ ਉਮਰ ਦੇ ਲੋਕਾਂ ਨੂੰ ਵੈਕਸੀਨ ਦੀਆਂ 50,773 ਰੱਖਿਅਕ ਖੁਰਾਕਾਂ ਦਿੱਤੀਆਂ ਗਈਆਂ। ਇਸ ਉਮਰ ਵਰਗ ਦੇ ਲੋਕਾਂ ਨੂੰ ਹੁਣ ਤੱਕ ਕੁੱਲ 23,31,769 ਸਾਵਧਾਨੀ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਹੁਣ ਤੱਕ 12-14 ਸਾਲ ਦੀ ਉਮਰ ਦੇ 3.40 ਕਰੋੜ ਬੱਚਿਆਂ ਨੂੰ ਪਹਿਲੀ ਖੁਰਾਕ ਦਿੱਤੀ ਜਾ ਚੁੱਕੀ ਹੈ।



Most Read

2024-09-20 03:45:14