Breaking News >> News >> The Tribune


ਜੰਮੂ: ਸੀਆਈਐੱਸਐੱਫ ਦੀ ਬੱਸ ’ਤੇ ਹਮਲੇ ਮਗਰੋਂ ਮੁਕਾਬਲੇ ’ਚ 2 ਪਾਕਿਸਤਾਨੀ ਅਤਿਵਾਦੀ ਮਾਰੇ ਤੇ ਏਐੱਸਆਈ ਸ਼ਹੀਦ


Link [2022-04-22 09:33:32]



ਜੰਮੂ, 22 ਅਪਰੈਲ

ਜੰਮੂ ਦੇ ਬਾਹਰੀ ਇਲਾਕੇ ਵਿੱਚ ਅੱਜ ਤੜਕੇ ਅਤਿਵਾਦੀਆਂ ਵੱਲੋਂ ਫੌਜੀ ਕੈਂਪ ਨੇੜੇ ਸੀਆਈਐੱਸਐੱਫ ਦੀ ਬੱਸ ਨੂੰ ਨਿਸ਼ਾਨਾ ਬਣਾਉਣ ਤੋਂ ਬਾਅਦ ਹੋਏ ਮੁਕਾਬਲੇ ਵਿੱਚ ਸੁਰੱਖਿਆ ਬਲਾਂ ਨੇ ਦੋ ਪਾਕਿਸਤਾਨੀ ਅਤਿਵਾਦੀਆਂ ਨੂੰ ਮਾਰ ਮੁਕਾਇਆ ਪਰ ਇੱਕ ਜਵਾਨ ਵੀ ਸ਼ਹੀਦ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਮੁਕਾਬਲੇ ਵਿੱਚ ਨੌਂ ਜਵਾਨ ਜ਼ਖ਼ਮੀ ਹੋ ਗਏ। ਸੁੰਜਵਾਂ ਵਿੱਚ ਇਹ ਮੁਕਾਬਲਾ ਅਜਿਹੇ ਸਮੇਂ ਵਿੱਚ ਹੋਇਆ ਹੈ, ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਾਂਬਾ ਜ਼ਿਲ੍ਹੇ ਦੇ ਪ੍ਰਸਤਾਵਿਤ ਦੌਰੇ ਦੇ ਮੱਦੇਨਜ਼ਰ ਦੋ ਦਿਨ ਪਹਿਲਾਂ ਤੋਂ ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਅਧਿਕਾਰੀਆਂ ਨੇ ਕਿਹਾ ਕਿ ਮੋਬਾਈਲ ਇੰਟਰਨੈਟ ਸੇਵਾਵਾਂ ਨੂੰ ਮੁਅੱਤਲ ਕਰਨ ਤੋਂ ਇਲਾਵਾ ਅਧਿਕਾਰੀਆਂ ਨੇ ਇਹਤਿਆਤ ਵਜੋਂ ਖੇਤਰ ਅਤੇ ਆਲੇ ਦੁਆਲੇ ਦੇ ਸਾਰੇ ਨਿੱਜੀ ਅਤੇ ਸਰਕਾਰੀ ਸਕੂਲਾਂ ਵਿੱਚ ਕਲਾਸਾਂ ਨੂੰ ਵੀ ਮੁਅੱਤਲ ਕਰ ਦਿੱਤਾ ਹੈ।

ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐੱਸਐੱਫ) ਦੇ ਅਧਿਕਾਰੀਆਂ ਨੇ ਦੱਸਿਆ ਕਿ ਸਵੇਰ ਦੀ ਡਿਊਟੀ ਲਈ 15 ਕਰਮਚਾਰੀਆਂ ਨੂੰ ਲੈ ਕੇ ਜਾ ਰਹੀ ਬੱਸ 'ਤੇ ਤੜਕੇ 4:25 ਵਜੇ ਚੱਢਾ ਕੈਂਪ ਖੇਤਰ ਨੇੜੇ ਹਮਲਾ ਕੀਤਾ ਗਿਆ। ਨੀਮ ਫ਼ੌਜੀ ਬਲ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਅਤਿਵਾਦੀਆਂ ਨੇ ਬੱਸ 'ਤੇ ਗੋਲੀਬਾਰੀ ਕੀਤੀ ਅਤੇ ਗ੍ਰਨੇਡ ਸੁੱਟਿਆ, ਜਿਸ ਵਿਚ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਐੱਸਪੀ ਪਾਟਿਲ ਦੀ ਮੌਤ ਹੋ ਗਈ ਅਤੇ ਬੱਸ ਵਿਚ ਸਵਾਰ ਦੋ ਹੋਰ ਵਿਅਕਤੀ ਜ਼ਖਮੀ ਹੋ ਗਏ। ਸੁਰੱਖਿਆ ਬਲਾਂ ਨੇ ਵੀ ਮੂੰਹਤੋੜ ਜਵਾਬ ਦਿੱਤਾ। ਇਸ ਕਾਰਨ ਅਤਿਵਾਦੀ ਮਾਰੇ ਗਏ।



Most Read

2024-09-20 20:46:03