Breaking News >> News >> The Tribune


ਕਾਂਗਰਸ ਵੱਲੋਂ ਖੇਤੀ ਕਰਜ਼ੇ ਮੁਆਫ਼ ਕਰਨ ਅਤੇ 20 ਲੱਖ ਨੌਕਰੀਆਂ ਦਾ ਵਾਅਦਾ


Link [2022-02-10 06:53:47]



ਲਖਨਊ, 9 ਫਰਵਰੀ

ਕਾਂਗਰਸ ਨੇ ਉੱਤਰ ਪ੍ਰਦੇਸ਼ ਲਈ ਜਾਰੀ ਆਪਣੇ ਚੋਣ ਮਨੋਰਥ ਪੱਤਰ (ਮੈਨੀਫੈਸਟੋ) 'ਚ ਕਿਸਾਨਾਂ ਦੇ ਖੇਤੀ ਕਰਜ਼ੇ ਮੁਆਫ਼ ਕਰਨ, ਲਾਵਾਰਿਸ ਪਸ਼ੂਆਂ ਵੱਲੋਂ ਫਸਲਾਂ ਦੇ ਨੁਕਸਾਨ ਲਈ ਤਿੰਨ ਹਜ਼ਾਰ ਰੁਪਏ ਮੁਆਵਜ਼ਾ ਅਤੇ 20 ਲੱਖ ਸਰਕਾਰੀ ਨੌਕਰੀਆਂ ਦੇਣ ਦੇ ਵਾਅਦੇ ਕੀਤੇ ਹਨ। ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਪਾਰਟੀ ਦੇ ਮੈਨੀਫੈਸਟੋ 'ਉੱਨਤੀ ਵਿਧਾਨ' ਨੂੰ ਜਾਰੀ ਕੀਤਾ ਜਿਸ ਨੂੰ ਉਸ ਨੇ 'ਜਨ ਘੋਸ਼ਣਾ ਪੱਤਰ' ਕਰਾਰ ਦਿੱਤਾ। ਚੋਣ ਮਨੋਰਥ ਪੱਤਰ ਸੂਬੇ 'ਚ ਵਿਧਾਨ ਸਭਾ ਚੋਣਾਂ ਦਾ ਪਹਿਲਾ ਗੇੜ ਸ਼ੁਰੂ ਹੋਣ ਤੋਂ ਇਕ ਦਿਨ ਪਹਿਲਾਂ ਜਾਰੀ ਕੀਤਾ ਗਿਆ ਹੈ। ਪ੍ਰਿਯੰਕਾ ਨੇ ਕਿਹਾ ਕਿ ਜੇਕਰ ਪਾਰਟੀ ਦੀ ਸਰਕਾਰ ਬਣੀ ਤਾਂ ਕਣਕ ਅਤੇ ਝੋਨੇ ਦੀ ਖ਼ਰੀਦ 2500 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਕੀਤੀ ਜਾਵੇਗੀ। ਇਸ ਦੇ ਨਾਲ ਗੰਨੇ ਦਾ ਮੁੱਲ 400 ਰੁਪਏ ਪ੍ਰਤੀ ਕੁਇੰਟਲ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੇ ਮੈਨੀਫੈਸਟੋ ਨੂੰ ਤਿਆਰ ਕਰਨ ਸਮੇਂ ਬੇਰੁਜ਼ਗਾਰੀ ਅਤੇ ਮਹਿੰਗਾਈ ਦੇ ਮੁੱਦਿਆਂ ਵੱਲ ਵੀ ਧਿਆਨ ਦਿੱਤਾ ਗਿਆ ਹੈ। 'ਸਾਡੀ ਸਰਕਾਰ ਬਣਨ 'ਤੇ ਖਾਲੀ ਪਏ 12 ਲੱਖ ਅਹੁਦੇ ਭਰੇ ਜਾਣਗੇ ਅਤੇ 8 ਲੱਖ ਨਵੀਆਂ ਨੌਕਰੀਆਂ ਪੈਦਾ ਕੀਤੀਆਂ ਜਾਣਗੀਆਂ।' ਪ੍ਰਿਯੰਕਾ ਨੇ ਕਿਹਾ ਕਿ ਕਾਂਗਰਸ ਸਰਕਾਰੀ ਨੌਕਰੀਆਂ 'ਚ ਠੇਕਾ ਪ੍ਰਣਾਲੀ ਨੂੰ ਖ਼ਤਮ ਕਰਨਾ ਚਾਹੁੰਦੀ ਹੈ ਅਤੇ ਜਿਹੜੇ ਮੁਲਾਜ਼ਮ ਠੇਕੇ 'ਤੇ ਕੰਮ ਕਰ ਰਹੇ ਹਨ, ਉਨ੍ਹਾਂ ਨੂੰ ਪੱਕਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 'ਗਊਧਨ ਨਿਆਏ ਯੋਜਨਾ' ਵੀ ਸ਼ੁਰੂ ਕੀਤੀ ਜਾਵੇਗੀ ਜਿਸ ਤਹਿਤ ਗੋਬਰ 2 ਰੁਪੲੇ ਕਿਲੋ ਦੇ ਹਿਸਾਬ ਨਾਲ ਖ਼ਰੀਦਿਆ ਜਾਵੇਗਾ। -ਪੀਟੀਆਈ



Most Read

2024-09-23 02:32:31