Sport >> The Tribune


ਟੀ-20: ਭਾਰਤ ਨੇ ਸ੍ਰੀ ਲੰਕਾ ਨੂੰ 62 ਦੌੜਾਂ ਨਾਲ ਹਰਾਇਆ


Link [2022-02-26 11:58:06]



ਲਖਨਊ, 24 ਫਰਵਰੀ

ਟੀਮ ਇੰਡੀਆ ਦੇ ਸਲਾਮੀ ਬੱਲੇਬਾਜ਼ ਇਸ਼ਾਨ ਕਿਸ਼ਨ (56 ਗੇਂਦਾਂ ਉੱਤੇ 89 ਦੌੜਾਂ) ਅਤੇ ਸ਼੍ਰੇਅਸ ਅਈਅਰ (ਨਾਬਾਦ 56 ਦੋੜਾਂ) ਦੀ ਬਦੌਲਤ ਭਾਰਤ ਨੇ ਵੀਰਵਾਰ ਨੂੰ ਇਥੇ ਪਹਿਲੇ ਟੀ-20 ਕੌਮਾਂਤਰੀ ਮੁਕਾਬਲੇ ਵਿੱਚ ਸ੍ਰੀ ਲੰਕਾ ਨੂੰ 62 ਦੌੜਾਂ ਨਾਲ ਮਾਤ ਦਿੱਤੀ। ਇਸ ਤਰ੍ਹਾਂ ਭਾਰਤ ਨੇ ਤਿੰਨ ਮੈਚਾਂ ਦੀ ਲੜੀ ਵਿੱਚ 1-0 ਨਾਲ ਚੜ੍ਹਤ ਬਣਾ ਲਈ ਹੈ। ਭਾਰਤ ਦੀ ਕੌਮਾਂਤਰੀ ਟੀ-20 ਮੈਚਾਂ ਵਿੱਚ ਇਹ ਲਗਾਤਾਰ 10ਵੀਂ ਜਿੱਤ ਹੈ। ਟੀਮ ਇੰਡੀਆ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 199 ਦੌੜਾਂ ਬਣਾਈਆਂ ਸਨ। ਸ੍ਰੀ ਲੰਕਾ ਦੀ ਟੀਮ ਚਰਿਥ ਅਸਾਲਂਕਾ (ਨਾਬਾਦ 53 ਦੌੜਾਂ) ਦੇ ਅਰਧਸੈਂਕੜੇ ਦੇ ਬਾਵਜੂਦ 20 ਓਵਰਾਂ ਵਿੱਚ ਛੇ ਵਿਕਟਾਂ ਗੁਆ ਕਿ 137 ਦੌੜਾਂ ਹੀ ਬਣਾ ਸਕੀ ਤੇ ਮੈਚ ਹਾਰ ਗਈ।ਸ੍ਰੀਲੰਕਾ ਕ੍ਰਿਕਟ ਟੀਮ ਦੇ ਕਪਤਾਨ ਦਾਸੁਨ ਸ਼ਨਾਕਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਟੀਮ ਇੰਡੀਆ ਨੇ ਬੱਲੇਬਾਜ਼ੀ ਕਰਦਿਆਂ 20 ਓਵਰਾਂ ਵਿੱਚ ਦੋ ਵਿਕਟਾਂ ਗੁਆ ਕੇ 199 ਦੋੜਾਂ ਬਣਾਈਆਂ ਹਨ। ਇਸ਼ਾਨ ਤੇ ਸ਼੍ਰੇਅਸ ਅਈਅਰ ਨੇ ਅਰਧ ਸੈਂਕੜੇ ਜੜੇ। ਭਾਰਤ ਨੇ ਵੈਸਟ ਇੰਡੀਜ਼ ਖ਼ਿਲਾਫ਼ ਪਿਛਲੀ ਟੀ-20 ਕੌਮਾਂਤਰੀ ਲੜੀ ਵਿੱਚ 3-0 ਨਾਲ ਜਿੱਤ ਹਾਸਲ ਕੀਤੀ ਸੀ। ਮੌਜੂਦਾ ਮੈਚ ਵਿੱਚ ਸ੍ਰੀਲੰਕਾ ਨੇ ਕੁਸਾਲ ਮੈਂਡਿਸ ਦੀ ਥਾਂ ਦਿਨੇਸ਼ ਚਾਂਦੀਮਲ ਤੇ ਮਹੀਸ਼ ਤੀਕਸ਼ਣ ਦੀ ਥਾਂ ਜੈਫਰੀ ਵਾਂਡਰਸੇ ਨੂੰ ਟੀਮ ਵਿੱਚ ਸ਼ਾਮਲ ਕੀਤਾ। -ਪੀਟੀਆਈ



Most Read

2024-09-20 11:55:27