Sport >> The Tribune


ਟੀ-20: ਭਾਰਤ ਨੇ ਵੈਸਟ ਇੰਡੀਜ਼ ਨੂੰ 8 ਦੌੜਾਂ ਨਾਲ ਹਰਾਇਆ


Link [2022-02-19 01:14:34]



ਕੋਲਕਾਤਾ, 18 ਫਰਵਰੀ

ਭਾਰਤ ਨੇ ਵੈਸਟ ਇੰਡੀਜ਼ ਨੂੰ ਦੂਜੇ ਟੀ-20 ਕੌਮਾਂਤਰੀ ਮੈਚ ਵਿੱਚ ਸ਼ੁੱਕਰਵਾਰ ਨੂੰ ਇਥੇ ਖੇਡੇ ਗਏ ਮੈਚ ਦੌਰਾਨ 8 ਦੌੜਾਂ ਨਾਲ ਮਾਤ ਦਿੱਤੀ। ਇਸ ਸੀਰੀਜ਼ ਵਿੱਚ ਟੀਮ ਇੰਡੀਆ ਨੇ ਵੈਸਟ ਇੰਡੀਜ਼ ਖ਼ਿਲਾਫ਼ 2-0 ਨਾਲ ਚੜ੍ਹਤ ਬਣਾ ਲਈ ਹੈ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਪੰਜ ਵਿਕਟਾਂ 'ਤੇ 186 ਦੌੜਾਂ ਬਣਾਈਆਂ। ਇਸ ਦੇ ਜਵਾਬ ਵਿੱਚ ਵੈਸਟ ਇੰਡੀਜ਼ ਨੇ ਤਿੰਨ ਵਿਕਟਾਂ ਗੁਆ ਕੇ 178 ਦੌੜਾਂ ਬਣਾਈਆਂ ਤੇ ਟੀਮ ਮੈਚ ਹਾਰ ਗਈ। ਦੋਹਾਂ ਟੀਮਾਂ ਵਿਚਾਲੇ ਤੀਸਰਾ ਟੀ-20 ਮੈਚ ਐਤਵਾਰ ਨੂੰ ਇਥੇ ਈਡਨ ਗਾਰਡਨ ਮੈਦਾਨ ਵਿੱਚ ਹੀ ਖੇਡਿਆ ਜਾਵੇਗਾ। ਵੈਸਟ ਇੰਡੀਜ਼ ਟੀਮ ਦੇ ਕਪਤਾਨ ਕੀਰੋਨ ਪੋਲਾਰਡ ਨੇ ਟਾਸ ਜਿੱਤ ਕੇ ਪਹਿਲਾਂ ਫੀਲਡਿੰਗ ਕਰਨ ਦਾ ਫੈਸਲਾ ਲਿਆ ਹੈ। ਇਸੇ ਦੌਰਾਨ ਭਾਰਤ ਨੇ ਬੱਲੇਬਾਜ਼ੀ ਕਰਦਿਆਂ ਵਿਰਾਟ ਕੋਹਲੀ ਤੇੇ ਰਿਸ਼ਭ ਪੰਤ ਦੇ ਅਰਧਸੈਂਕੜਿਆਂ ਦੀ ਬਦੌਲਤ ਵੈਸਟਇੰਡੀਜ਼ ਖ਼ਿਲਾਫ਼ ਪੰਜ ਵਿਕਟਾਂ 'ਤੇ 186 ਦੌੜਾਂ ਦਾ ਚੁਣੌਤੀਪੂਰਨ ਸਕੋਰ ਬਣਾਇਆ ਹੈ। ਕੋਹਲੀ ਨੇ 41 ਗੇਂਦਾਂ ਵਿੱਚ 52 ਦੌੜਾਂ ਬਣਾਈਆਂ ਤੇ ਪੰਤ ਨੇ ਨਾਬਾਦ ਰਹਿੰਦਿਆਂ 28 ਗੇਂਦਾਂ 'ਤੇ 52 ਦੌੜਾਂ ਬਣਾਈਆਂ ਹਨ। ਵੈਸਟਇੰਡੀਜ਼ ਨੂੰ ਮੈਚ ਜਿੱਤਣ ਲਈ 187 ਦੌੜਾਂ ਦੀ ਲੋੜ ਸੀ। -ਪੀਟੀਆਈ



Most Read

2024-09-20 11:58:23