Breaking News >> News >> The Tribune


ਸ੍ਰੀ ਰਾਮਾਨੁਜਾਚਾਰੀਆ ਦੇ 216 ਫੁੱਟ ਉੱਚੇ ਬੁੱਤ ਦਾ ਉਦਘਾਟਨ


Link [2022-02-06 07:14:07]



ਹੈਦਰਾਬਾਦ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 11ਵੀਂ ਸਦੀ ਦੇ ਸੰਤ ਸ੍ਰੀ ਰਾਮਾਨੁਜਾਚਾਰੀਆ ਦੀ ਯਾਦ ਵਿੱਚ ਅੱਜ ਇਥੇ 216 ਫੁੱਟ ਉੱਚੇ 'ਸਟੈਚੂ ਆਫ ਇਕੁਐਲਿਟੀ' ਦਾ ਉਦਘਾਟਨ ਕੀਤਾ। ਸ੍ਰੀ ਮੋਦੀ ਨੇ ਰਾਮਾਨੁਜਾਚਾਰੀਆ ਦੇ ਸਾਰੇ ਮਨੁੱਖਾਂ ਨੂੰ ਬਰਾਬਰ ਸਮਝਣ ਦੇ ਸੁਨੇਹੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੰਤ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਪ੍ਰੇਰਨਾਸਰੋਤ ਹਨ। ਉਨ੍ਹਾਂ ਕਿਹਾ ਕਿ ਸੰਤ ਦਾ ਜਨਮ ਭਾਵੇਂ ਦੱਖਣ ਵਿੱਚ ਹੋਇਆ, ਪਰ ਉਨ੍ਹਾਂ ਦਾ ਪ੍ਰਭਾਵ ਪੂਰੇ ਦੇਸ਼ ਵਿੱਚ ਫੈਲਿਆ ਹੋਇਆ ਹੈ। ਸ੍ਰੀ ਮੋਦੀ ਨੇ ਬੁੱਤ ਦਾ ਉਦਘਾਟਨ ਸੰਤ ਦੀ 1000ਵੀਂ ਜਨਮ ਵਰ੍ਹੇਗੰਢ ਮੌਕੇ 12 ਦਿਨਾਂ ਤੱਕ ਮਨਾਏ ਜਾਣ ਵਾਲੇ ਜਸ਼ਨਾਂ ਦੇ ਹਿੱਸੇ ਵਜੋਂ ਕੀਤਾ ਹੈ। -ਪੀਟੀਆਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮਾਗਮ ਨੂੰ ਸੰਬੋਧਨ ਕਰਦੇ ਹੋਏ। -ਫੋਟੋ: ਪੀਟੀਆਈ

Most Read

2024-09-23 06:32:02