Breaking News >> News >> The Tribune


ਸੋਨੀਆ ਵੱਲੋਂ ਜੀ-23 ਦੇ ਆਨੰਦ ਸ਼ਰਮਾ ਤੇ ਮਨੀਸ਼ ਤਿਵਾੜੀ ਸਣੇ ਹੋਰ ਆਗੂਆਂ ਨਾਲ ਮੁਲਾਕਾਤ


Link [2022-03-22 19:59:20]



ਨਵੀਂ ਦਿੱਲੀ, 22 ਮਾਰਚ

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਜੀ-23 (ਪਾਰਟੀ ਆਗੂਆਂ ਦਾ ਗਰੁੱਪ) ਦੇ ਕੁਝ ਹੋਰ ਆਗੂਆਂ ਨਾਲ ਵੀ ਮੁਲਾਕਾਤ ਕੀਤੀ ਹੈ। ਇਸ ਤੋਂ ਪਹਿਲਾਂ ਗ਼ੁਲਾਮ ਨਬੀ ਆਜ਼ਾਦ ਨੇ ਪਾਰਟੀ ਪ੍ਰਧਾਨ ਨਾਲ ਮੁਲਾਕਾਤ ਕੀਤੀ ਸੀ। ਸੋਨੀਆ ਨੇ ਅੱਜ ਆਪਣੀ ਰਿਹਾਇਸ਼ 'ਤੇ ਆਨੰਦ ਸ਼ਰਮਾ ਤੇ ਮਨੀਸ਼ ਤਿਵਾੜੀ ਨਾਲ ਮੁਲਾਕਾਤ ਕੀਤੀ ਅਤੇ ਪਾਰਟੀ ਦੇ ਅੰਦਰੂਨੀ ਮੁੱਦਿਆਂ ਦੇ ਹੱਲ ਉਤੇ ਵਿਚਾਰ-ਵਟਾਂਦਰਾ ਕੀਤਾ। ਸੂਤਰਾਂ ਮੁਤਾਬਕ ਬੈਠਕ ਵਿਚ ਆਗੂਆਂ ਨੇ ਪਾਰਟੀ ਨੂੰ ਮਜ਼ਬੂਤ ਕਰਨ ਬਾਰੇ ਸੁਝਾਅ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਪਾਰਟੀ ਦੇ ਉਭਾਰ ਬਾਰੇ ਵੀ ਵਿਚਾਰ-ਚਰਚਾ ਕੀਤੀ ਤਾਂ ਕਿ ਚੋਣਾਂ ਦੇ ਅਗਲੇ ਗੇੜਾਂ ਵਿਚ ਭਾਜਪਾ ਦਾ ਮੁਕਾਬਲਾ ਪੂਰੀ ਤਿਆਰੀ ਨਾਲ ਕੀਤਾ ਜਾ ਸਕੇ। ਮੀਟਿੰਗ ਵਿਚ ਕਾਂਗਰਸ ਦੇ ਇਕ ਹੋਰ ਰਾਜ ਸਭਾ ਮੈਂਬਰ ਵਿਵੇਕ ਤਨਖ਼ਾ ਵੀ ਹਾਜ਼ਰ ਸਨ। -ਪੀਟੀਆਈ



Most Read

2024-09-22 04:43:27