Breaking News >> News >> The Tribune


ਈਡੀ ਵੱਲੋਂ ਸੋਨੀਆ ਗਾਂਧੀ ਨੂੰ 23 ਜੂਨ ਲਈ ਸੰਮਨ


Link [2022-06-11 15:34:11]



ਨਵੀਂ ਦਿੱਲੀ: ਐੱਨਫੋਰਸਮੈਂਟ ਡਾਇਰੈਕਟੋਰੇਟ ਨੇ ਨੈਸ਼ਨਲ ਹੈਰਾਲਡ ਅਖ਼ਬਾਰ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿੱੱਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ 23 ਜੂਨ ਲਈ ਸੰਮਨ ਜਾਰੀ ਕੀਤੇ ਹਨ। ਉਨ੍ਹਾਂ ਨੂੰ ਪਹਿਲਾਂ 8 ਜੂਨ ਲਈ ਸੰਮਨ ਕੀਤਾ ਗਿਆ ਸੀ, ਪਰ ਇਸ ਦੌਰਾਨ ਉਨ੍ਹਾਂ ਨੂੰ ਕਰੋਨਾ ਦੀ ਲਾਗ ਚਿੰਬੜ ਗਈ, ਜਿਸ ਕਰਕੇ ਉਨ੍ਹਾਂ ਏਜੰਸੀ ਅੱਗੇ ਪੇਸ਼ ਹੋਣ ਤੋਂ ਅਸਮਰੱਥਾ ਜਤਾਈ ਸੀ। ਕਾਂਗਰਸ ਪ੍ਰਧਾਨ ਨੇ ਈਡੀ ਅੱਗੇ ਪੇਸ਼ ਹੋਣ ਲਈ ਨਵੀਂ ਤਰੀਕ ਮੰਗੀ ਸੀ। ਅਧਿਕਾਰੀ ਨੇ ਕਿਹਾ ਕਿ ਸੋਨੀਆ ਗਾਂਧੀ ਨੂੰ 23 ਜੂਨ ਨੂੰ ਈਡੀ ਦੇ ਦਿੱਲੀ ਸਥਿਤ ਦਫ਼ਤਰ ਵਿੱਚ ਪੁੱਛਗਿੱਛ ਲਈ ਸੱਦਿਆ ਗਿਆ ਹੈ। ਸੋਨੀਆ ਗਾਂਧੀ ਦੇ ਪੁੱਤਰ ਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਇਸੇ ਮਾਮਲੇ ਵਿੱਚ 13 ਜੂਨ ਨੂੰ ਪੇਸ਼ ਹੋਣਗੇ। -ਪੀਟੀਆਈ



Most Read

2024-09-19 04:10:43