Breaking News >> News >> The Tribune


ਏਅਰ ਇੰਡੀਆ ਦੀ ਦੂਜੀ ਉਡਾਣ ਯੂਕਰੇਨ ਤੋਂ 250 ਭਾਰਤੀਆਂ ਨੂੰ ਲੈ ਕੇ ਦਿੱਲੀ ਪੁੱਜੀ


Link [2022-02-27 13:14:04]



ਨਵੀਂ ਦਿੱਲੀ, 27 ਫਰਵਰੀ

ਯੂਕਰੇਨ ਵਿੱਚ ਫਸੇ 250 ਭਾਰਤੀ ਨਾਗਰਿਕਾਂ ਨੂੰ ਲੈ ਕੇ ਏਅਰ ਇੰਡੀਆ ਦੀ ਦੂਜੀ ਉਡਾਣ ਅੱਜ ਤੜਕੇ ਰੋਮਾਨੀਆ ਦੀ ਰਾਜਧਾਨੀ ਬੁਖਾਰੈਸਟ ਤੋਂ ਦਿੱਲੀ ਹਵਾਈ ਅੱਡੇ 'ਤੇ ਪਹੁੰਚੀ। ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨੇ ਯੂਕਰੇਨ ਤੋਂ ਲਿਆਂਦੇ ਭਾਰਤੀਆਂ ਦਾ ਹਵਾਈ ਅੱਡੇ 'ਤੇ ਸਵਾਗਤ ਕੀਤਾ। ਪਹਿਲੀ ਉਡਾਣ ਏਆਈ 1944 ਬੁਖਾਰੈਸਟ ਤੋਂ 219 ਲੋਕਾਂ ਨੂੰ ਮੁੰਬਈ ਲੈ ਕੇ ਆਈ ਸੀ। ਅਧਿਕਾਰੀਆਂ ਨੇ ਦੱਸਿਆ ਕਿ ਦੂਜੀ ਉਡਾਣ 250 ਭਾਰਤੀ ਨਾਗਰਿਕਾਂ ਨੂੰ ਲੈ ਕੇ ਅੱਜ ਤੜਕੇ 2.45 ਵਜੇ ਦਿੱਲੀ ਹਵਾਈ ਅੱਡੇ 'ਤੇ ਪਹੁੰਚੀ। ਉਨ੍ਹਾਂ ਕਿਹਾ ਕਿ ਏਅਰ ਇੰਡੀਆ ਦੀ ਤੀਜੀ ਉਡਾਣ ਹੰਗਰੀ ਦੀ ਰਾਜਧਾਨੀ ਬੁਡਾਪੈਸਟ ਤੋਂ ਰਵਾਨਾ ਹੋ ਗਈ ਹੈ ਅਤੇ 240 ਲੋਕਾਂ ਨਾਲ ਐਤਵਾਰ ਨੂੰ ਦਿੱਲੀ ਪਰਤਣ ਦੀ ਉਮੀਦ ਹੈ। ਇਸ ਦੌਰਾਨ ਬੁਖਾਰੈਸਟ ਤੋਂ 198 ਭਾਰਤੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਚੌਥਾ ਜਹਾਜ਼ ਵੀ ਆ ਰਿਹਾ ਹੈ।



Most Read

2024-09-22 16:26:15