Breaking News >> News >> The Tribune


ਜੰਮੂ ਵਿੱਚ 25,000 ਕਰੋੜ ਦੇ ਸਨਅਤੀ ਨਿਵੇਸ਼ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਮੋਦੀ


Link [2022-02-16 09:32:12]



ਜੰਮੂ: ਜੰਮੂ ਕਸ਼ਮੀਰ ਦੇ ਰਾਜਪਾਲ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ ਮਹੀਨੇ ਇੱਥੇ 20,000 ਤੋਂ 25,000 ਕਰੋੜ ਰੁਪਏ ਦੇ ਸਨਅਤੀ ਨਿਵੇਸ਼ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣਗੇ। ਉਨ੍ਹਾਂ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਪ੍ਰਸ਼ਾਸਨ ਵੱਲੋਂ ਸ਼ਾਂਤੀ, ਖੁਸ਼ਹਾਲੀ ਤੇ ਵਿਕਾਸ ਦੀ ਇੱਕ ਨਵੀਂ ਸ਼ੁਰੂਆਤ ਦੇ ਯਤਨਾਂ ਵਿੱਚ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਸ੍ਰੀ ਸਿਨਹਾ ਇੱਥੇ ਬਾਜਲਤਾ 'ਚ 40 ਕਰੋੜ ਰੁਪਏ 'ਚ ਤਿਆਰ 20 ਪਾਵਰ ਪ੍ਰਾਜੈਕਟਾਂ ਦਾ ਉਦਘਾਟਨ ਕਰਨ ਮੌਕੇ ਸੰਬੋਧਨ ਕਰ ਰਹੇ ਸਨ, ਜਿਨ੍ਹਾਂ ਰਾਹੀਂ ਜੰਮੂ, ਊਧਮਪੁਰ, ਪੁਣਛ, ਰਾਜੌਰੀ ਤੇ ਰਿਆਸੀ ਜ਼ਿਲ੍ਹਿਆਂ ਦੇ ਲੋਕਾਂ ਨੂੰ ਬਿਹਤਰ ਬਿਜਲੀ ਸਪਲਾਈ ਮਿਲੇਗੀ। ਉਨ੍ਹਾਂ ਕਿਹਾ ਕਿ ਅਗਲੇ ਡੇਢ ਸਾਲ ਵਿੱਚ ਜੰਮੂ ਕਸ਼ਮੀਰ ਨੂੰ ਬਿਜਲੀ ਖੇਤਰ ਵਿੱਚ ਸਵੈ-ਨਿਰਭਰ ਬਣਾਉਣ ਲਈ ਦੋ ਵੱਡੇ ਪ੍ਰਾਜੈਕਟ ਮੁਕੰਮਲ ਕਰ ਲਏ ਜਾਣਗੇ। ਉਨ੍ਹਾਂ ਜੰਮੂ ਕਸ਼ਮੀਰ ਲਈ ਸਨਅਤੀ ਨਿਵੇਸ਼ ਸਕੀਮ ਲਿਆਉਣ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸ਼ਲਾਘਾ ਕੀਤੀ। -ਪੀਟੀਆਈ



Most Read

2024-09-22 22:19:08