Breaking News >> News >> The Tribune


ਭਾਰਤ ਵਿੱਚ ਕਰੋਨਾ ਦੇ 2593 ਨਵੇਂ ਕੇਸ, 44 ਮੌਤਾਂ


Link [2022-04-24 12:35:21]



ਨਵੀਂ ਦਿੱਲੀ, 24 ਅਪਰੈਲ

ਭਾਰਤ ਵਿੱਚ ਕਰੋਨਾ ਲਾਗ ਦੇ 2,593 ਨਵੇਂ ਕੇਸ ਸਾਹਮਣੇ ਆਉਣ ਨਾਲ ਕੁੱਲ ਕੇਸਾਂ ਦੀ ਗਿਣਤੀ ਵਧ ਕੇ 4,30,57,545 ਹੋ ਗਈ ਹੈ। ਦੇਸ਼ ਵਿੱਚ ਹੁਣ ਤੱਕ ਸਰਗਰਮ ਕੇਸਾਂ ਦੀ ਗਿਣਤੀ ਘਟ ਕੇ 15,873 ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਐਤਵਾਰ ਨੂੰ ਸਵੇਰੇ ਅਪਡੇਟ ਕੀਤੇ ਗਏ ਅੰਕੜਿਆਂ ਮੁਤਾਬਕ ਲੰਘੇ 24 ਘੰਟਿਆਂ ਵਿੱਚ 44 ਹੋਰ ਮੌਤਾਂ ਨਾਲ ਕਰੋਨਾ ਕਾਰਨ ਮ੍ਰਿਤਕਾਂ ਦੀ ਗਿਣਤੀ ਵਧ ਕੇ 5,22,193 ਹੋ ਗਈ ਹੈ। ਕਰੋਨਾ ਤੋਂ ਮਰੀਜ਼ਾਂ ਦੇ ਠੀਕ ਹੋਣ ਦੀ ਕੌਮੀ ਸਿਹਤਯਾਬੀ ਦਰ 98.75 ਫ਼ੀਸਦੀ ਹੈ। ਹੁਣ ਤੱਕ 4,25,19,479 ਮਰੀਜ਼ ਇਸ ਲਾਗ ਤੋਂ ਉੱਭਰ ਚੁੱਕੇ ਹਨ। ਚੌਵੀ ਘੰਟਿਆਂ ਦੌਰਾਨ ਜ਼ੇਰੇ ਇਲਾਜ ਮਰੀਜ਼ਾਂ ਦੀ ਗਿਣਤੀ ਵਿੱਚ 794 ਹੋਰ ਮਰੀਜ਼ਾਂ ਦਾ ਵਾਧਾ ਹੋਇਆ ਹੈ। ਦੂਜੇ ਪਾਸੇ ਦੇਸ਼ ਵਿੱਚ ਹੁਣ ਤੱਕ ਕਰੋਨਾ ਰੋਕੂ ਟੀਕਿਆਂ ਦੀਆਂ 187.67 ਕਰੋੜ ਖੁਰਾਕਾਂ ਵੀ ਲਾਈਆਂ ਜਾ ਚੁੱਕੀਆਂ ਹਨ। -ਪੀਟੀਆਈ



Most Read

2024-09-20 18:29:01