World >> The Tribune


ਜਸਟਿਸ ਬੰਦਿਆਲ ਨੇ ਪਾਕਿਸਤਾਨ ਦੇ 28ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ


Link [2022-02-03 12:14:25]



ਇਸਲਾਮਾਬਾਦ: ਜਸਟਿਸ ਉਮਰ ਅਤਾ ਬੰਦਿਆਲ ਨੇ ਇੱਥੇ ਰਾਸ਼ਟਰਪਤੀ ਪੈਲੇਸ 'ਚ ਹੋਏ ਇੱਕ ਸਮਾਗਮ ਵਿੱਚ ਪਾਕਿਸਤਾਨ ਦੀ ਸੁਪਰੀਮ ਕੋਰਟ ਦੇ 28ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕ ਲਈ ਹੈ। ਰਾਸ਼ਟਰਪਤੀ ਆਰਿਫ ਅਲਵੀ ਨੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਮੌਜੂਦਗੀ ਵਿੱਚ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਵਾਈ। ਇਸ ਮੌਕੇ ਚੀਫ਼ ਆਫ ਦਿ ਆਰਮੀ ਸਟਾਫ਼ ਜਨਰਲ ਕਮਰ ਜਾਵੇਦ ਬਾਜਵਾ ਤੇ ਕਈ ਸੀਨੀਅਰ ਸਿਵਲ ਤੇ ਫ਼ੌਜੀ ਅਧਿਕਾਰੀ ਹਾਜ਼ਰ ਸਨ। ਜਸਟਿਸ ਬੰਦਿਆਲ (63) 16 ਸਤੰਬਰ 2023 ਤੱਕ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਵਜੋਂ ਕੰਮ ਕਰਦੇ ਰਹਿਣਗੇ। ਉਨ੍ਹਾਂ ਲਾਹੌਰ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਵੀ ਕੰਮ ਕੀਤਾ ਹੈ। ਇਸ ਦੌਰਾਨ ਮੁਲਕ ਦੇ ਵਕੀਲਾਂ ਨੇ ਨਵ-ਨਿਯੁਕਤ ਚੀਫ਼ ਜਸਟਿਸ ਨੂੰ ਮੁਬਾਰਕਬਾਦ ਦਿੱਤੀ। -ਪੀਟੀਆਈ



Most Read

2024-09-21 15:49:23