Breaking News >> News >> The Tribune


ਬੱਸ ਖੱਡ ’ਚ ਡਿੱਗਣ ਕਾਰਨ ਦੋ ਹਲਾਕ, 28 ਜ਼ਖ਼ਮੀ


Link [2022-04-22 07:14:39]



ਊਧਮਪੁਰ/ਜੰਮੂ: ਜੰਮੂ ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਵਿੱਚ ਬਰਾਤ ਲਿਜਾ ਰਹੀ ਇੱਕ ਬੱਸ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਦੋ ਔਰਤਾਂ ਦੀ ਮੌਤ ਹੋ ਗਈ ਜਦਕਿ 28 ਜਣੇ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਰੰਗ-ਉੜਕ ਪਿੰਡ ਨੇੜੇ ਦੇਰ ਰਾਤ ਵਾਪਰਿਆ। ਉਨ੍ਹਾਂ ਦੱਸਿਆ ਕਿ ਇਹ ਬੱਸ ਬਲੰਦ ਪਿੰਡ ਜਾ ਰਹੀ ਸੀ ਪਰ ਇਸ ਦੌਰਾਨ ਬੱਸ ਦੇ ਖੱਡ ਵਿੱਚ ਡਿੱਗਣ ਕਾਰਨ ਜਿੱਥੇ ਦੋ ਔਰਤਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਉੱਥੇ 28 ਜਣੇ ਜ਼ਖਮੀ ਹੋ ਗਏ। ਜ਼ਖ਼ਮੀ ਵਿਅਕਤੀਆਂ ਨੂੰ ਰਾਮਨਗਰ ਹਸਪਤਾਲ ਲਿਜਾਇਆ ਗਿਆ ਹੈ, ਜਿੱਥੋਂ 12 ਗੰਭੀਰ ਜ਼ਖਮੀ ਵਿਅਕਤੀਆਂ ਨੂੰ ਊਧਮਪੁਰ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਰੱਜੋ ਦੇਵੀ (66) ਅਤੇ ਵਿਮਲਾ ਦੇਵੀ (48) ਵਜੋਂ ਹੋਈ ਹੈ। -ਪੀਟੀਆਈ



Most Read

2024-09-20 20:45:39