Breaking News >> News >> The Tribune


ਟਰੇਡ ਯੂਨੀਅਨਾਂ ਵੱਲੋਂ ਦੇਸ਼ਵਿਆਪੀ ਹੜਤਾਲ 28-29 ਮਾਰਚ ਤੱਕ ਮੁਲਤਵੀ


Link [2022-01-30 08:13:13]



ਨਵੀਂ ਦਿੱਲੀ: ਕੇਂਦਰੀ ਟਰੇਡ ਯੂਨੀਅਨਾਂ ਦੀ ਇਕ ਸਾਂਝੀ ਫੋਰਮ ਨੇ ਅੱਜ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ 23-24 ਫਰਵਰੀ ਨੂੰ ਕੀਤੀ ਜਾਣ ਵਾਲੀ ਦੇਸ਼ਵਿਆਪੀ ਹੜਤਾਲ ਉਸ ਨੇ ਕੋਵਿਡ-19 ਮਹਾਮਾਰੀ ਦੀ ਤੀਜੀ ਲਹਿਰ ਅਤੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਕ ਮਹੀਨਾ ਅੱਗੇ ਪਾ ਦਿੱਤੀ ਹੈ। ਇਸ ਸਬੰਧੀ ਜਾਰੀ ਇਕ ਸਾਂਝੇ ਬਿਆਨ ਵਿਚ ਕਿਹਾ ਗਿਆ ਹੈ ਕਿ ਸ਼ੁੱਕਰਵਾਰ ਨੂੰ ਕੇਂਦਰੀ ਟਰੇਡ ਯੂਨੀਅਨਾਂ ਅਤੇ ਵੱਖ-ਵੱਖ ਖੇਤਰਾਂ ਦੀਆਂ ਫੈਡਰੇਸ਼ਨਾਂ ਤੇ ਐਸੋਸੀਏਸ਼ਨਾਂ ਦੇ ਸਾਂਝੇ ਪਲੇਟਫਾਰਮ ਦੀ ਹੋਈ ਆਨਲਾਈਨ ਮੀਟਿੰਗ ਵਿਚ ਇਸ ਦੋ ਦਿਨਾ ਹੜਤਾਲ ਨੂੰ 28-29 ਮਾਰਚ ਤੱਕ ਅੱਗੇ ਪਾਉਣ ਦਾ ਫ਼ੈਸਲਾ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ 11 ਨਵੰਬਰ 2021 ਨੂੰ ਕਾਮਿਆਂ ਦੇ ਕੌਮੀ ਸੰਮੇਲਨ ਦੌਰਾਨ ਇਹ ਫ਼ੈਸਲਾ ਲਿਆ ਗਿਆ ਸੀ ਕਿ ਸੰਸਦ ਦੇ ਬਜਟ ਸੈਸ਼ਨ ਦੌਰਾਨ 23-24 ਫਰਵਰੀ ਨੂੰ ਦੋ ਦਿਨ ਲਈ ਦੇਸ਼ਵਿਆਪੀ ਹੜਤਾਲ ਕੀਤੀ ਜਾਵੇਗੀ।

ਸਾਂਝੇ ਬਿਆਨ ਅਨੁਸਾਰ ਕਈ ਸੂਬਿਆਂ ਤੇ ਖੇਤਰਾਂ ਵਿਚ ਸੂਬਾ ਪੱਧਰੀ ਸੰਮੇਲਨਾਂ ਅਤੇ ਇੱਥੋਂ ਤੱਕ ਕਿ ਜ਼ਿਲ੍ਹਾ ਪੱਧਰੀ ਸੰਮੇਲਨਾਂ ਰਾਹੀਂ ਇਸ ਹੜਤਾਲ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਹਾਲਾਂਕਿ, ਕੁਝ ਸੂਬਿਆਂ ਵਿਚ ਕੋਵਿਡ-19 ਮਹਾਮਾਰੀ ਦੀ ਤੀਜੀ ਲਹਿਰ ਕਰ ਕੇ ਨਵੇਂ ਕੇਸਾਂ ਦੀ ਗਿਣਤੀ ਵਿਚ ਭਾਰੀ ਵਾਧਾ ਹੋ ਰਿਹਾ ਹੈ। ਇਸ ਤੋਂ ਇਲਾਵਾ ਅਗਲੇ ਮਹੀਨੇ ਉੱਤਰ ਪ੍ਰਦੇਸ਼ ਵਿਚ ਵਿਧਾਨ ਸਭਾ ਚੋਣਾਂ ਦਾ ਚੌਥਾ ਗੇੜ ਹੈ ਅਤੇ ਤਾਮਿਲਨਾਡੂ, ਉੜੀਸਾ ਤੇ ਪੱਛਮੀ ਬੰਗਾਲ 'ਚ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਹਨ, ਇਸ ਵਾਸਤੇ ਇਹ ਹੜਤਾਲ ਹੁਣ 28-29 ਮਾਰਚ ਨੂੰ ਕਰਨ ਦਾ ਫ਼ੈਸਲਾ ਲਿਆ ਗਿਆ ਹੈ ਜਦੋਂ ਬਜਟ ਸੈਸ਼ਨ ਦਾ ਦੂਜਾ ਗੇੜ ਚੱਲ ਰਿਹਾ ਹੋਵੇਗਾ। -ਪੀਟੀਆਈ



Most Read

2024-09-23 14:27:44