World >> The Tribune


ਬਲੋਚਿਸਤਾਨ ਧਮਾਕੇ ’ਚ ਤਿੰਨ ਮੌਤਾਂ, 29 ਜ਼ਖ਼ਮੀ


Link [2022-03-09 06:34:39]



ਕਰਾਚੀ: ਪਾਕਿਸਤਾਨ ਦੇ ਗੜਬੜ ਵਾਲੇ ਦੱਖਣ-ਪੱਛਮੀ ਪ੍ਰਾਂਤ ਬਲੋਚਿਸਤਾਨ ਦੇ ਸਿਬੀ ਜ਼ਿਲ੍ਹੇ ਵਿਚ ਅੱਜ ਇਕ ਧਮਾਕਾ ਹੋ ਗਿਆ, ਜਿਸ ਕਾਰਨ ਘੱਟੋ-ਘੱਟ ਤਿੰਨ ਮੌਤਾਂ ਹੋ ਗਈਆਂ। ਇਹ ਜਾਣਕਾਰੀ ਪੁਲੀਸ ਨੇ ਦਿੱਤੀ। ਜੀਓ ਨਿਊਜ਼ ਨੇ ਖ਼ਬਰ ਦਿੱਤੀ ਹੈ ਕਿ ਸਿਬੀ ਦੇ ਜ਼ਿਲ੍ਹਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਨੇ ਪੁਸ਼ਟੀ ਕੀਤੀ ਹੈ ਕਿ ਹਸਪਤਾਲ ਵਿਚ ਤਿੰਨ ਲਾਸ਼ਾਂ ਲਿਆਂਦੀਆਂ ਗਈਆਂ ਹਨ। ਇਹ ਧਮਾਕਾ ਸਿਬੀ ਜ਼ਿਲ੍ਹੇ ਦੀ ਠੰਢੀ ਸੜਕ ਨੇੜੇ ਹੋਇਆ। ਪੁਲੀਸ ਨੇ ਦੱਸਿਆ ਕਿ 29 ਜ਼ਖ਼ਮੀਆਂ ਨੂੰ ਜ਼ਿਲ੍ਹਾ ਹਸਪਤਾਲ ਪਹੁੰਚਾਇਆ ਗਿਆ ਹੈ। ਹਮਲੇ ਦੀ ਜ਼ਿੰਮੇਵਾਰੀ ਤੁਰੰਤ ਕਿਸੇ ਵੀ ਜਥੇਬੰਦੀ ਨੇ ਨਹੀਂ ਲਈ ਹੈ। ਬਲੋਚਿਸਤਾਨ ਦੀ ਸਰਹੱਦ ਇਰਾਨ ਅਤੇ ਅਫ਼ਗਾਨਿਸਤਾਨ ਨਾਲ ਲੱਗਦੀ ਹੈ ਅਤੇ ਇੱਥੇ ਲੰਬੇ ਸਮੇਂ ਤੋਂ ਹਾਲਾਤ ਖਰਾਬ ਹਨ। ਬਲੋਚਿਸਤਾਨ ਦੇ ਮੁੱਖ ਮੰਤਰੀ ਮੀਰ ਅਬਦੁਲ ਕੁੱਦੂਸ ਬਿਜ਼ੈਂਜੋ ਨੇ ਹਮਲੇ ਦੀ ਸਖ਼ਤ ਆਲੋਚਨਾ ਕਰਦੇ ਹੋਏ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਧਮਾਕੇ ਵਿਚ ਜ਼ਖ਼ਮੀ ਹੋਏ ਲੋਕਾਂ ਦਾ ਹਰ ਸੰਭਵ ਬਿਹਤਰ ਇਲਾਜ ਯਕੀਨੀ ਬਣਾਇਆ ਜਾਵੇ। -ਪੀਟੀਆਈ



Most Read

2024-09-21 03:02:38