ਸ੍ਰੀਨਗਰ, 10 ਅਪਰੈਲ
ਸ੍ਰੀਨਗਰ ਵਿੱਚ ਕੇਂਦਰੀ ਰਿਜ਼ਰਵ ਪੁਲੀਸ ਬਲ (ਸੀਆਰਪੀਐੱਫ) ਦੇ ਜਵਾਨਾਂ 'ਤੇ ਹੋਏ ਹਮਲੇ ਵਿੱਚ ਸ਼ਾਮਲ 2 ਅਤਿਵਾਦੀ ਅੱਜ ਸ਼ਹਿਰ ਵਿੱਚ ਮੁਕਾਬਲੇ ਵਿੱਚ ਮਾਰੇ ਗਏ। ਇਸ ਕਾਰਵਾਈ 'ਚ 3 ਜਵਾਨ ਜ਼ਖ਼ਮੀ ਹੋਏ ਹਨ। ਪੁਲੀਸ ਅਧਿਕਾਰੀ ਮੁਤਾਬਕ ਬਿਸ਼ੰਬਰ ਨਗਰ 'ਚ ਅਤਿਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ 'ਤੇ ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ, ਜਿਸ ਤੋਂ ਬਾਅਦ ਅਤਿਵਾਦੀਆਂ ਨੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ। ਜਵਾਬੀ ਕਾਰਵਾਈ ਕੀਤੀ ਵਿੱਚ 2 ਅਤਿਵਾਦੀ ਮਾਰੇ ਗਏ। ਇਨ੍ਹਾਂ ਨੇ 4 ਅਪਰੈਲ ਨੂੰ ਸ੍ਰੀਨਗਰ ਦੇ ਮੈਸੂਮਾ ਇਲਾਕੇ 'ਚ ਹੋਏ ਹਮਲੇ 'ਚ ਸ਼ਾਮਲ ਸੀ, ਜਿਸ 'ਚ ਸੀਆਰਪੀਐੱਫ ਦਾ ਜਵਾਨ ਸ਼ਹੀਦ ਹੋ ਗਿਆ ਸੀ ਅਤੇ ਇਕ ਹੋਰ ਜ਼ਖਮੀ ਹੋ ਗਿਆ ਸੀ। ਮੁਕਾਬਲਾ ਜਾਰੀ ਹੈ।
2024-11-10 23:49:17