Breaking News >> News >> The Tribune


ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ’ਤੇ ਸਰਕਾਰੀ ਦਫ਼ਤਰਾਂ ਵਿੱਚ ਲਗਣਗੀਆਂ ਸਿਰਫ ਅੰਬੇਡਕਰ ਤੇ ਭਗਤ ਸਿੰਘ ਦੀਆਂ ਤਸਵੀਰਾਂ ਕੇਜਰੀਵਾਲ ਨੇ ਲੋਕਾਂ ਨਾਲ ਕੀਤਾ ਵਾਅਦਾ ਅੰਮਿ੍ਤਸਰ, 30 ਜਨਵਰੀ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ


Link [2022-01-30 16:01:36]



ਅੰਮਿ੍ਤਸਰ, 30 ਜਨਵਰੀ

ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਕਿਹਾ ਕਿ ਜੇ ਉਨ੍ਹਾਂ ਦੀ ਪਾਰਟੀ ਪੰਜਾਬ ਵਿੱਚ 20 ਫਰਵਰੀ ਨੂੰ ਹੋਣ ਵਾਲੀ ਵਿਧਾਨ ਸਭਾ ਚੋਣ ਬਾਅਦ ਸੱਤਾ ਵਿੱਚ ਆਉਂਦੀ ਹੈ ਤਾਂ ਸੂਬੇ ਦੇ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਡਾ. ਬੀਆਰ ਅੰਬੇਡਕਰ ਅਤੇ ਭਗਤ ਸਿੰਘ ਦੀਆਂ ਤਸਵੀਰਾਂ ਲਗਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਕਿਸੇ ਵੀ ਸਿਆਸੀ ਆਗੂ ਦੀ ਕੋਈ ਤਸਵੀਰ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਅਜਿਹਾ ਇਸ ਲਈ ਕੀਤਾ ਜਾਵੇਗਾ ਤਾਂ ਜੋ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਅਸੀਂ ਅਤੇ ਆਗਾਮੀ ਪੀੜ੍ਹੀ ਇਨ੍ਹਾਂ ਤੋਂ ਸੇਧ ਲੈ ਸਕੇ। -ੲੇਜੰਸੀ



Most Read

2024-09-23 12:26:49