Breaking News >> News >> The Tribune


30 ਜਨਵਰੀ ਨੂੰ ਮਨ ਕੀ ਬਾਤ ਪ੍ਰੋਗਰਾਮ ਸਵੇਰੇ 11 ਦੀ ਥਾਂ 11.30 ਵਜੇ


Link [2022-01-23 13:14:42]



ਨਵੀਂ ਦਿੱਲੀ, 23 ਜਨਵਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਸ ਮਹੀਨੇ ਦਾ 'ਮਨ ਕੀ ਬਾਤ' ਸੰਬੋਧਨ ਆਮ ਤੌਰ 'ਤੇ ਸਵੇਰੇ 11 ਵਜੇ ਦੀ ਬਜਾਏ ਸਵੇਰੇ 11.30 ਵਜੇ ਪ੍ਰਸਾਰਿਤ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਮਹਾਤਮਾ ਗਾਂਧੀ ਨੂੰ ਯਾਦ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਸਕੱਤਰੇਤ ਨੇ ਅੱਜ ਇਹ ਜਾਣਕਾਰੀ ਦਿੱਤੀ। ਇਸ ਮਹੀਨੇ ਦੇ ਆਖਰੀ ਐਤਵਾਰ 30 ਜਨਵਰੀ ਨੂੰ ਮਹਾਤਮਾ ਗਾਂਧੀ ਦੀ ਬਰਸੀ ਹੈ। ਪੀਐੱਮਓ ਨੇ ਕਿਹਾ ਕਿ ਇਸ ਮਹੀਨੇ ਦੀ 30 ਤਰੀਕ ਨੂੰ 'ਮਨ ਕੀ ਬਾਤ' ਪ੍ਰੋਗਰਾਮ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ ਬਰਸੀ 'ਤੇ ਯਾਦ ਕਰਨ ਤੋਂ ਬਾਅਦ ਸਵੇਰੇ 11.30 ਵਜੇ ਸ਼ੁਰੂ ਹੋਵੇਗਾ।



Most Read

2024-09-23 18:35:36