Breaking News >> News >> The Tribune


ਪੰਜਾਬ ਵਿੱਚ ਹਾਲੇ ਨਹੀਂ ਮਿਲੇਗੀ 300 ਯੂਨਿਟ ਮੁਫ਼ਤ ਬਿਜਲੀ


Link [2022-04-01 08:14:11]



ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 31 ਮਾਰਚ

ਪੰਜਾਬ ਸਟੇਟ ਇਲੈਕਟ੍ਰੀਸਿਟੀ ਰੈਗੂਲੇਟਰੀ ਕਮਿਸ਼ਨ ਨੇ ਵੀਰਵਾਰ ਨੂੰ ਸਾਲ 2022-23 ਲਈ ਬਿਜਲੀ ਦਰਾਂ ਦਾ ਐਲਾਨ ਕੀਤਾ। ਪੰਜਾਬ ਦੇ ਲੋਕਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਲਈ ਹਾਲੇ ਹੋਰ ਇੰਤਜ਼ਾਰ ਕਰਨਾ ਪਵੇਗਾ। ਕਮਿਸ਼ਨ ਨੇ ਬਿਜਲੀ ਦਰਾਂ ਵਿੱਚ ਕੋਈ ਤਬਦੀਲ ਨਹੀਂ ਕੀਤੀ ਹੈ। ਪਿਛਲੇ ਮਾਲੀ ਵਰ੍ਹੇ ਵਾਲੀਆਂ ਬਿਜਲੀ ਦਰਾਂ ਹੀ ਕਾਇਮ ਰੱਖੀਆਂ ਗਈਆਂ ਹਨ। ਇਸ ਤੋਂ ਸਾਫ਼ ਹੈ ਕਿ 'ਆਪ' ਸਰਕਾਰ ਖਪਤਕਾਰਾਂ 'ਤੇ ਕੋਈ ਵਿੱਤੀ ਬੋਝ ਨਹੀਂ ਪਾਉਣਾ ਚਾਹੁੰਦੀ। ਰੈਗੂਲੇਟਰੀ ਕਮਿਸ਼ਨ ਵੱਲੋਂ ਜਾਰੀ ਟੈਰਿਫ਼ ਆਰਡਰ ਅਨੁਸਾਰ ਪੰਜਾਬ ਦੇ ਲੋਕਾਂ ਨੂੰ ਪਹਿਲੀ ਅਪਰੈਲ ਤੋਂ 300 ਯੂਨਿਟ ਬਿਜਲੀ ਮੁਫ਼ਤ ਨਹੀਂ ਮਿਲੇਗੀ, ਜਿਸ ਦਾ ਵਾਅਦਾ 'ਆਪ' ਸਰਕਾਰ ਨੇ ਚੋਣਾਂ ਤੋਂ ਪਹਿਲਾਂ ਕੀਤਾ ਸੀ।



Most Read

2024-09-21 17:42:42