Breaking News >> News >> The Tribune


ਕਾਂਗਰਸ ਵੱਲੋਂ 31 ਮਾਰਚ ਤੋਂ ‘ਮਹਿੰਗਾਈ ਮੁਕਤ ਭਾਰਤ’ ਮੁਹਿੰਮ ਚਲਾਉਣ ਦਾ ਐਲਾਨ


Link [2022-03-26 23:32:13]



ਨਵੀਂ ਦਿੱਲੀ, 26 ਮਾਰਚ

ਕਾਂਗਰਸ ਨੇ ਦੇਸ਼ ਵਿੱਚ ਵਧ ਰਹੀ ਮਹਿੰਗਾਈ ਖ਼ਿਲਾਫ਼ 31 ਮਾਰਚ ਤੋਂ 7 ਅਪਰੈਲ ਤੱਕ 'ਮਹਿੰਗਾਈ ਮੁਕਤ ਭਾਰਤ ਅਭਿਆਨ' ਚਲਾਉਣ ਦਾ ਐਲਾਨ ਕੀਤਾ ਹੈ। ਇਸ ਤਿੰਨ ਪੜਾਵੀ ਮੁਹਿੰਮ ਤਹਿਤ ਦੇਸ਼ ਭਰ ਵਿੱਚ ਰੋਸ ਰੈਲੀਆਂ ਅਤੇ ਮਾਰਚ ਕੀਤੇ ਜਾਣਗੇ। ਕਾਂਗਰਸ ਦੇ ਜਨਰਲ ਸਕੱਤਰ ਅਤੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਦਿੱਤੀ। ਇਸ ਤੋਂ ਪਹਿਲਾਂ ਕਾਂਗਰਸ ਦੇ ਜਨਰਲ ਸਕੱਤਰਾਂ ਅਤੇ ਸੂਬਾ ਇੰਚਾਰਜਾਂ ਦੀ ਮੀਟਿੰਗ ਹੋਈ, ਜਿਸ ਵਿੱਚ ਪਾਰਟੀ ਦੀ ਮੈਂਬਰਸ਼ਿਪ ਮੁਹਿੰਮ, ਵੱਖ-ਵੱਖ ਮੁੱਦਿਆਂ 'ਤੇ ਅੰਦੋਲਨਾਂ ਦੀ ਰੂਪ-ਰੇਖਾ ਅਤੇ ਮੌਜੂਦਾ ਸਿਆਸੀ ਸਥਿਤੀ 'ਤੇ ਚਰਚਾ ਕੀਤੀ ਗਈ। ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਕਾਂਗਰਸ ਹੈੱਡਕੁਆਰਟਰ ਵਿੱਚ ਹੋਈ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਵਿੱਚ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ, ਮੁਕੁਲ ਵਾਸਨਿਕ, ਤਾਰਿਕ ਅਨਵਰ, ਰਣਦੀਪ ਸੁਰਜੇਵਾਲਾ, ਪਵਨ ਕੁਮਾਰ ਬਾਂਸਲ ਅਤੇ ਹੋਰ ਕਈ ਆਗੂ ਹਾਜ਼ਰ ਸਨ। ਬੈਠਕ ਤੋਂ ਬਾਅਦ ਪ੍ਰਿਯੰਕਾ ਗਾਂਧੀ ਨੇ ਫੇਸਬੁੱਕ ਪੋਸਟ ਵਿੱਚ ਕਿਹਾ, 'ਕਾਂਗਰਸ ਦੇ ਜਨਰਲ ਸਕੱਤਰਾਂ ਅਤੇ ਪ੍ਰਦੇਸ਼ ਇੰਚਾਰਜਾਂ ਦੀ ਬੈਠਕ 'ਚ ਮੈਂਬਰਸ਼ਿਪ ਮੁਹਿੰਮ ਅਤੇ ਜਨਤਕ ਮੁੱਦਿਆਂ 'ਤੇ ਅੰਦੋਲਨ ਸਬੰਧੀ ਚਰਚਾ 'ਤੇ ਆਪਣੇ ਵਿਚਾਰ ਰੱਖੇ।' -ਪੀਟੀਆਈ



Most Read

2024-09-21 23:22:35