Breaking News >> News >> The Tribune


ਕਸ਼ਮੀਰ ਵਾਦੀ ’ਚ ਵੱਖ ਵੱਖ ਮੁਕਾਬਲਿਆਂ ਦੌਰਾਨ 4 ਅਤਿਵਾਦੀ ਹਲਾਕ


Link [2022-03-12 16:20:49]



ਸ੍ਰੀਨਗਰ, 12 ਮਾਰਚ

ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਬਲਾਂ ਨਾਲ ਤਿੰਨ ਵੱਖ-ਵੱਖ ਮੁਕਾਬਲਿਆਂ ਵਿੱਚ ਚਾਰ ਅਤਿਵਾਦੀ ਮਾਰੇ ਗਏ ਅਤੇ ਇੱਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਹ ਮੁਕਾਬਲੇ ਕਸ਼ਮੀਰ ਘਾਟੀ ਦੇ ਪੁਲਵਾਮਾ, ਗੰਦਰਬਲ ਅਤੇ ਕੁਪਵਾੜਾ ਜ਼ਿਲ੍ਹਿਆਂ ਵਿੱਚ ਹੋਏ। ਕਸ਼ਮੀਰ ਦੇ ਪੁਲੀਸ ਇੰਸਪੈਕਟਰ ਜਨਰਲ (ਆਈਜੀਪੀ) ਵਿਜੇ ਕੁਮਾਰ ਨੇ ਕਿਹਾ ਕਿ ਸੁਰੱਖਿਆ ਬਲਾਂ ਨੇ ਚਾਰ-ਪੰਜ ਥਾਵਾਂ 'ਤੇ ਅਤਿਵਾਦ ਵਿਰੋਧੀ ਮੁਹਿੰਮ ਚਲਾਈ ਹੈ। ਟਵੀਟ 'ਚ ਉਨ੍ਹਾਂ ਨੇ ਕਿਹਾ, 'ਅਸੀਂ ਬੀਤੀ ਰਾਤ 4-5 ਥਾਵਾਂ 'ਤੇ ਸਾਂਝਾ ਅਪਰੇਸ਼ਨ ਸ਼ੁਰੂ ਕੀਤਾ। ਹੁਣ ਤੱਕ ਪੁਲਵਾਮਾ 'ਚ ਇੱਕ ਪਾਕਿਸਤਾਨੀ ਸਮੇਤ ਜੈਸ਼ ਦੇ ਦੋ ਅਤਿਵਾਦੀ, ਗੰਦਰਬਲ ਅਤੇ ਹੰਦਵਾੜਾ ਵਿੱਚ ਲਸ਼ਕਰ-ਏ-ਤੋਇਬਾ ਦੇ ਇਕ ਇਕ ਅਤਿਵਾਦੀ ਮਾਰੇ ਗਏ ਹਨ। ਇਕ ਅੱਤਵਾਦੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।'



Most Read

2024-09-22 02:05:05