Breaking News >> News >> The Tribune


ਜੰਮੂ ਕਸ਼ਮੀਰ ’ਚ ਢਹੀ ਸੁਰੰਗ ’ਚੋਂ ਤਿੰਨ ਹੋਰ ਲਾਸ਼ਾਂ ਕੱਢੀਆਂ, ਮ੍ਰਿਤਕਾਂ ਦੀ ਗਿਣਤੀ 4 ਹੋਈ


Link [2022-05-21 23:32:25]



ਬਨਿਹਾਲ/ਜੰਮੂ, 21 ਮਈ

ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਨਿਰਮਾਣ ਅਧੀਨ ਸੁਰੰਗ ਦੇ ਮਲਬੇ 'ਚੋਂ ਤਿੰਨ ਹੋਰ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਇਸ ਨਾਲ ਮਰਨ ਵਾਲਿਆਂ ਦੀ ਗਿਣਤੀ 4 ਹੋ ਗਈ ਹੈ। ਮਲਬੇ ਹੇਠ ਦੱਬੇ ਨੌਂ ਮਜ਼ਦੂਰਾਂ ਨੂੰ ਬਚਾਉਣ ਦੀ ਮੁਹਿੰਮ ਸ਼ੁੱਕਰਵਾਰ ਸ਼ਾਮ ਨੂੰ ਜ਼ਮੀਨ ਖਿਸਕਣ ਕਾਰਨ ਬਚਾਅ ਕਾਰਜ ਬੰਦ ਕਰ ਦਿੱਤੇ ਗਏ ਸਨ ਤੇ ਅੱਜ ਇਨ੍ਹਾਂ ਨੂੰ ਮੁੜ ਸ਼ੁਰੂ ਕੀਤਾ ਗਿਆ। ਕਈ ਘੰਟਿਆਂ ਦੀ ਸਖ਼ਤ ਖੋਜ ਤੋਂ ਬਾਅਦ ਬਚਾਅ ਟੀਮਾਂ ਨੇ ਦੋ ਲਾਸ਼ਾਂ ਬਰਾਮਦ ਕੀਤੀਆਂ ਅਤੇ ਉਨ੍ਹਾਂ ਨੂੰ ਪਛਾਣ ਲਈ ਨੇੜੇ ਦੇ ਹਸਪਤਾਲ ਵਿੱਚ ਭੇਜ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਮਲਬੇ ਹੇਠੋਂ ਇੱਕ ਹੋਰ ਲਾਸ਼ ਕੱਢੀ ਗਈ ਹੈ ਅਤੇ ਉਸ ਨੂੰ ਬਾਹਰ ਕੱਢਿਆ ਗਿਆ।



Most Read

2024-09-20 15:48:00