ਸੁਰੇਸ਼ ਐੱਸ. ਡੁੱਗਰ
ਜੰਮੂ, 10 ਅਪਰੈਲ
ਲੱਦਾਖ ਦੇ ਲੇਹ ਜ਼ਿਲ੍ਹੇ ਦੇ ਅਧੀਨ ਨੁਬਰਾ ਸਬ-ਡਿਵੀਜ਼ਨ ਵਿੱਚ ਉਸਾਰੀ ਅਧੀਨ ਪੁਲ ਡਿੱਗਣ ਕਾਰਨ ਮਲਬੇ ਹੇਠਾਂ ਦੱਬੇ ਛੇ ਵਿਅਕਤੀਆਂ ਵਿੱਚੋਂ ਚਾਰ ਦੀ ਮੌਤ ਹੋ ਗਈ ਹੈ, ਜਦਕਿ 2 ਮਜ਼ਦੂਰਾਂ ਨੂੰ ਬਚਾ ਲਿਆ ਗਿਆ ਹੈ। ਮਰਨ ਵਾਲਿਆਂ ਵਿੱਚ ਜੰਮੂ ਡਿਵੀਜ਼ਨ ਦੇ ਰਾਜੌਰੀ ਦੇ ਰਾਜਕੁਮਾਰ ਅਤੇ ਵਰਿੰਦਰ ਤੋ ਇਲਾਵਾ ਛੱਤੀਸਗੜ੍ਹ ਦੇ ਮਨਜੀਤ ਅਤੇ ਪੰਜਾਬ ਦੇ ਲਵ ਕੁਮਾਰ ਸ਼ਾਮਲ ਹਨ। ਰਾਜੌਰੀ ਦੇ ਕੋਕੀ ਕੁਮਾਰ ਅਤੇ ਛੱਤੀਸਗੜ੍ਹ ਦੇ ਰਾਜਕੁਮਾਰ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਦੋਵਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਫਸੇ ਲੋਕਾਂ ਨੂੰ ਕੱਢਣ ਲਈ ਰਾਹਤ ਅਤੇ ਬਚਾਅ ਕਾਰਜ ਜੰਗੀ ਪੱਧਰ 'ਤੇ ਚਲਾਏ ਜਾ ਰਹੇ ਹਨ। ਇਸ ਵਿੱਚ ਫੌਜ ਦਾ ਸਹਿਯੋਗ ਵੀ ਲਿਆ ਗਿਆ। ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ।
2024-11-11 00:20:47