World >> The Tribune


ਸ੍ਰੀਲੰਕਾ ਪੁਲੀਸ ਵੱਲੋਂ 45 ਮੁਜ਼ਾਹਰਾਕਾਰੀ ਗ੍ਰਿਫ਼ਤਾਰ


Link [2022-04-02 05:34:07]



ਕੋਲੰਬੋ, 1 ਅਪਰੈਲ

ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਵਿਚ ਰਾਸ਼ਟਰਪਤੀ ਗੋਟਾਬਾਯਾ ਰਾਜਪਕਸੇ ਦੀ ਰਿਹਾਇਸ਼ ਨੇੜੇ ਇਕੱਠੇ ਹੋਏ ਮੁਜ਼ਾਹਰਾਕਾਰੀਆਂ ਵਿਚੋਂ 45 ਜਣਿਆਂ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਗਰੋਂ ਕੋਲੰਬੋ ਦੇ ਜ਼ਿਆਦਾਤਰ ਹਿੱਸਿਆਂ ਵਿਚ ਕਰਫਿਊ ਲਗਾ ਦਿੱਤਾ ਗਿਆ ਹੈ। ਇਹ ਮੁਜ਼ਾਹਰਾਕਾਰੀ ਮਹਿੰਗਾਈ ਦੇ ਮੁੱਦੇ 'ਤੇ ਰਾਸ਼ਟਰਪਤੀ ਦੇ ਅਸਤੀਫ਼ੇ ਦੀ ਮੰਗ ਕਰਦੇ ਹੋਏ ਉਨ੍ਹਾਂ ਦੀ ਰਿਹਾਇਸ਼ ਨੇੜੇ ਮੁਜ਼ਾਹਰਾ ਕਰ ਰਹੇ ਸਨ।

ਵਿਦੇਸ਼ ਤੋਂ ਆਉਣ ਵਾਲੀਆਂ ਵਸਤਾਂ ਦੇ ਸੰਕਟ ਕਾਰਨ ਸ੍ਰੀਲੰਕਾ ਵਿਚ ਆਮ ਵਰਤੋਂ ਦੀਆਂ ਚੀਜ਼ਾਂ ਦੀ ਥੁੜ੍ਹ ਹੋ ਗਈ ਹੈ। ਤੇਲ ਤੇ ਰਸੋਈ ਗੈਸ ਦੀ ਘਾਟ ਸਣੇ ਰੋਜ਼ਾਨਾ ਬਿਜਲੀ ਦੇ ਕਰੀਬ 13 ਘੰਟਿਆਂ ਦੇ ਕੱਟ ਲੱਗ ਰਹੇ ਹਨ। ਇਸ ਖ਼ਿਲਾਫ਼ ਮੁਜ਼ਾਹਰਾ ਕਰ ਰਹੇ ਲੋਕਾਂ ਨੇ ਦੋਸ਼ ਲਾਇਆ ਕਿ ਰਾਸ਼ਟਰਪਤੀ ਮੁਲਕ ਦੇ ਹਾਲਾਤ ਠੀਕ ਰੱਖਣ ਵਿੱਚ ਅਸਫ਼ਲ ਰਹੇ ਹਨ ਇਸ ਲਈ ਉਨ੍ਹਾਂ ਨੂੰ ਅਸਤੀਫ਼ਾ ਦੇਣਾ ਚਾਹੀਦਾ ਹੈ।

ਪੁਲੀਸ ਅਨੁਸਾਰ ਇਸ ਦੌਰਾਨ ਕੁੱਝ ਮੁਜ਼ਾਹਰਾਕਾਰੀ ਅਤੇ ਪੰਜ ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਏ। ਇਸ ਦੌਰਾਨ ਕੁਝ ਵਾਹਨਾਂ ਨੂੰ ਵੀ ਅੱਗ ਲਗਾ ਦਿੱਤੀ ਗਈ। -ਪੀਟੀਆਈ



Most Read

2024-09-20 17:39:12