Breaking News >> News >> The Tribune


ਕਸ਼ਮੀਰ: ਸਾਰੀ ਰਾਤ ਚੱਲੇ ਮੁਕਾਬਲਿਆਂ ’ਚ ਲਸ਼ਕਰ ਤੇ ਜੈਸ਼ ਦੇ 5 ਅਤਿਵਾਦੀ ਹਲਾਕ


Link [2022-01-30 12:33:39]



ਸ੍ਰੀਨਗਰ, 30 ਜਨਵਰੀ

ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਨਾਲ ਰਾਤ ਭਰ ਚੱਲੇ ਦੋ ਵੱਖ-ਵੱਖ ਮੁਕਾਬਲਿਆਂ 'ਚ ਲਸ਼ਕਰ-ਏ-ਤੋਇਬਾ ਅਤੇ ਜੈਸ਼-ਏ-ਮੁਹੰਮਦ ਦੇ ਪੰਜ ਅਤਿਵਾਦੀ ਮਾਰੇ ਗਏ| ਇਹ ਮੁਕਾਬਲੇ ਕਸ਼ਮੀਰ ਘਾਟੀ ਦੇ ਪੁਲਵਾਮਾ ਅਤੇ ਬਡਗਾਮ ਜ਼ਿਲ੍ਹਿਆਂ ਵਿੱਚ ਹੋਏ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਦੱਖਣੀ ਕਸ਼ਮੀਰ ਦੇ ਪੁਲਵਾਮਾ ਦੇ ਨਾਇਰਾ ਖੇਤਰ ਵਿੱਚ ਮੁਕਾਬਲੇ ਵਿੱਚ ਚਾਰ ਅਤਿਵਾਦੀ ਮਾਰੇ ਗਏ ਜਦਕਿ ਇੱਕ ਅਤਿਵਾਦੀ ਮੱਧ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਦੇ ਚਰਾਰ-ਏ-ਸ਼ਰੀਫ਼ ਖੇਤਰ ਵਿੱਚ ਮਾਰਿਆ ਗਿਆ। ਉਨ੍ਹਾਂ ਦੱਸਿਆ ਕਿ ਪੁਲਵਾਮਾ 'ਚ ਹੋਏ ਮੁਕਾਬਲੇ 'ਚ ਮਾਰੇ ਗਏ ਚਾਰ ਅਤਿਵਾਦੀ ਜੈਸ਼-ਏ-ਮੁਹੰਮਦ ਨਾਲ ਸਬੰਧਤ ਸਨ। ਮੁਕਾਬਲੇ ਵਾਲੀ ਥਾਂ ਤੋਂ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ। ਚਰਾਰ-ਏ-ਸ਼ਰੀਫ 'ਚ ਹੋਏ ਮੁਕਾਬਲੇ 'ਚ ਲਸ਼ਕਰ-ਏ-ਤੋਇਬਾ ਨਾਲ ਸਬੰਧਤ ਅਤਿਵਾਦੀ ਮਾਰਿਆ ਗਿਆ। ਮੁਕਾਬਲੇ ਵਾਲੀ ਥਾਂ ਤੋਂ ਏਕੇ 56 ਰਾਈਫਲ ਸਮੇਤ ਹੋਰ ਸਮੱਗਰੀ ਬਰਾਮਦ ਕੀਤੀ ਗਈ ਹੈ। ਕਸ਼ਮੀਰ ਦੇ ਪੁਲੀਸ ਇੰਸਪੈਕਟਰ ਜਨਰਲ ਵਿਜੇ ਕੁਮਾਰ ਨੇ ਕਿਹਾ ਕਿ ਜੈਸ਼-ਏ-ਮੁਹੰਮਦ ਦੇ ਕਮਾਂਡਰ ਜ਼ਾਹਿਦ ਵਾਨੀ ਸਮੇਤ ਪੰਜ ਅਤਿਵਾਦੀਆਂ ਨੂੰ ਮਾਰਨਾ ਸੁਰੱਖਿਆ ਬਲਾਂ ਲਈ ਵੱਡੀ ਕਾਮਯਾਬੀ ਹੈ।



Most Read

2024-09-23 12:27:53