World >> The Tribune


ਸ੍ਰੀਲੰਕਾ ਦੀ ਅਦਾਲਤ ਵੱਲੋਂ 56 ਭਾਰਤੀ ਮਛੇਰੇ ਰਿਹਾਅ ਕਰਨ ਦਾ ਹੁਕਮ


Link [2022-01-26 11:55:42]



ਕੋਲੰਬੋ, 25 ਜਨਵਰੀ

ਸ੍ਰੀਲੰਕਾ ਦੀ ਇਕ ਅਦਾਲਤ ਨੇ ਮੰਗਲਵਾਰ ਨੂੰ 56 ਭਾਰਤੀ ਮਛੇਰਿਆਂ ਨੂੰ ਰਿਹਾਅ ਕਰਨ ਦਾ ਹੁਕਮ ਦਿੱਤਾ। ਇਨ੍ਹਾਂ ਮਛੇਰਿਆਂ ਨੂੰ ਸ੍ਰੀਲੰਕਾ ਦੇ ਜਲ ਖੇਤਰ ਵਿੱਚ ਮੱਛੀ ਫੜ੍ਹਨ ਦੇ ਦੋਸ਼ ਹੇਠ ਹਿਰਾਸਤ ਵਿੱਚ ਲਿਆ ਗਿਆ ਸੀ। ਉੱਤਰੀ ਜਾਫਨਾ ਦੀਪ ਦੀ ਇਕ ਅਦਾਲਤ ਨੇ ਦਸੰਬਰ ਵਿੱਚ ਸ੍ਰੀਲੰਕਾ ਦੀ ਜਲ ਸੈਨਾ ਵੱਲੋਂ ਹਿਰਾਸਤ ਵਿੱਚ ਲਏ ਮਛੇਰਿਆਂ ਨੂੰ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ। ਕੋਲੰਬੋ ਵਿਚਲੇ ਭਾਰਤੀ ਹਾਈ ਕਮਿਸ਼ਨ ਨੇ ਇਕ ਟਵੀਟ ਵਿੱਚ ਕਿਹਾ, ''ਇਹ ਸੁਣ ਕੇ ਖੁਸ਼ੀ ਹੋਈ ਹੈ ਕਿ ਇਕ ਅਦਾਲਤ ਨੇ 56 ਭਾਰਤੀ ਮਛੇਰਿਆਂ ਨੂੰ ਰਿਹਾਅ ਕਰਨ ਦਾ ਹੁਕਮ ਦਿੱਤਾ ਗਿਆ ਹੈ।'' -ਏਜੰਸੀ



Most Read

2024-09-21 17:47:54